ਹਾਈਕਮਾਂਡ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਰ ਰਹੇ ਨੇ ਪਹਿਲੀ ਕੈਬਨਿਟ ਬੈਠਕ

ਚੰਡੀਗੜ੍ਹ, 20 ਸਤੰਬਰ 2021 : ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ, ਜਿਸ ਤੋਂ ਬਾਅਦ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਈ ਵੱਡੇ ਐਲਾਨ ਕੀਤੇ ਕਿ ਪੰਜਾਬ ‘ਚੋਂ ਨਸ਼ਾ ਖ਼ਤਮ ਕੀਤਾ ਜਾਵੇਗਾ,ਖੇਤੀ ਕਾਨੂੰਨਾਂ ਨੂੰ ਵਾਪਸ ਕਰਨ ਲਈ ਕੇਂਦਰ ਨੂੰ ਅਪੀਲ ਕੀਤੀ ਜਾਵੇਗੀ ,ਗ਼ਰੀਬ ਪਰਿਵਾਰਾਂ ਨੂੰ ਪਾਣੀ ਦਾ ਬਿੱਲ ਨਹੀਂ ਆਵੇਗਾ ਅਤੇ ਹੋਰ ਵੀ ਕਈ ਵੱਡੇ ਐਲਾਨ ਕੀਤੇ ਗਏ |

ਇਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਅੱਜ ਪਹਿਲੀ ਕੈਬਨਿਟ ਮੀਟਿੰਗ ਕੀਤੀ ਜਾ ਰਹੀ ਹੈ। ਜਿਸ ਦੇ ਵਿੱਚ ਕਈ ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ | ਮੁੱਖ ਮੰਤਰੀ ਦੇ ਨਾਲ ਉੱਪ ਮੁੱਖ ਮੰਤਰੀ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ. ਪੀ. ਸੋਨੀ ਵੀ ਮੌਜੂਦ ਹਨ।

Scroll to Top