Site icon TheUnmute.com

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖਰੜ ਪੁੱਜ ਕੇ ਪਾਈ ਆਪਣੀ ਵੋਟ

ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ 20 ਫਰਵਰੀ 2022: ਪੰਜਾਬ ‘ਚ ਅੱਜ ਵਿਧਾਨ ਸਭਾ ਚੋਣਾਂ ਹੋ ਰਹੀ ਹਨ |ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਤੋਂ ਖਰੜ ਪੁੱਜ ਕੇ ਆਪਣੇ ਵੋਟ ਅਧਿਕਾਰ ਦੀ ਵਰਤੋਂ ਕੀਤੀ। ਇਸਤੋਂ ਪਹਿਲਾਂ ਮੁੱਖ ਮੰਤਰੀ ਨੇ ਅੱਜ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਚੋਣਾਂ ‘ਚ ਜਿੱਤ ਪ੍ਰਾਪਤੀ ਦੀ ਅਰਦਾਸ ਕੀਤੀ।

ਇਸ ਦੌਰਾਨ ਖਰੜ ਰਵਾਨਾ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਸੀਐਮ ਚੰਨੀ ਨੇ ਵੋਟਾਂ ਲਈ ਡੇਰਿਆਂ ਦਾ ਰੁਖ਼ ਕਰਨ ਵਾਲੀਆਂ ਪਾਰਟੀਆਂ ‘ਤੇ ਨਿਸ਼ਾਨਾ ਸਾਧਿਆ।ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਜੋ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਸਟਰਮਾਈਂਡ ਹੈ। ਉਸ ਕੋਲ ਜਾ ਕੇ ਅਕਾਲੀ ਦਲ ਤੇ ਭਾਜਪਾ ਨੇ ਵੋਟਾਂ ਲਈ ਸਹਿਯੋਗ ਮੰਗਿਆ।

Exit mobile version