July 7, 2024 2:02 pm

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮ੍ਰਿਤਕ ਮਜ਼ਦੂਰ ਸੁਖਪਾਲ ਸਿੰਘ ਦੇ ਘਰ ਪੁੱਜੇ

ਚੰਡੀਗੜ੍ਹ ,26 ਸਤੰਬਰ 2021 : ਮੁੱਖ ਮੰਤਰੀ : ਚਰਨਜੀਤ ਸਿੰਘ ਚੰਨੀ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਪਿੰਡ ਮੰਡੀ ਕਲਾਂ ਵਿਖੇ ਮ੍ਰਿਤਕ ਖੇਤ ਮਜ਼ਦੂਰ ਸੁਖਪਾਲ ਸਿੰਘ ਦੇ ਘਰ ਪੁੱਜੇ |

ਮੁੱਖ ਮੰਤਰੀ ਨੇ ਮ੍ਰਿਤਕ ਖੇਤ ਮਜ਼ਦੂਰ ਦੇ ਵੱਡੇ ਭਰਾ ਨੱਥਾ ਸਿੰਘ ਨੂੰ ਨਿਯੁਕਤ ਪੱਤਰ ਸੌਂਪਿਆ ਅਤੇ ਮੁੱਖ ਮੰਤਰੀ ਨੇ ਜ਼ਿਲ੍ਹਾ ਅਧਿਕਾਰੀ ਨੂੰ ਮਕਾਨ ਬਣਾਉਣ ਅਤੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ |

ਮੁੱਖ ਮੰਤਰੀ ਨੇ ਮਜ਼ਦੂਰ ਸੁਖਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਦੇ ਨਾਲ ਬੈਠ ਕੇ ਖਾਣਾ ਵੀ ਖਾਂਦਾ ਤੇ ਪਰਿਵਾਰ ਵਾਲਿਆਂ ਨੂੰ ਹਰ ਤਰਾਂ ਦੀ ਮਦਦ ਦੇਣ ਦਾ ਭਰੋਸਾ ਵੀ ਦਿੱਤਾ |