Site icon TheUnmute.com

ਸਿਮਰਨਜੀਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਬਿਆਨ ‘ਤੇ ਭੜਕੇ ਮੁੱਖ ਮੰਤਰੀ ਮਾਨ

ਸਰਾਵਾਂ ‘ਤੇ GST

ਚੰਡੀਗੜ੍ਹ 28 ਜੁਲਾਈ 2022: ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਵੱਲੋਂ ਭਗਤ ਸਿੰਘ ਬਾਰੇ ਦਿੱਤੇ ਬਿਆਨ ‘ਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਲੰਮੇ ਹੱਥੀਂ ਲਿਆ | ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ 23 ਸਾਲ ਦੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਹੱਥੋਂ ਆਜ਼ਾਦ ਹੋਏ ਭਾਰਤ ਵਿੱਚ ਸੰਵਿਧਾਨ ਦੀ ਸਹੁੰ ਚੁੱਕਣ ਵਾਲੇ ਹੁਣ ਸ਼ਹੀਦ ਭਗਤ ਸਿੰਘ ਦੀ ਨਿੰਦਾ ਕਰ ਰਹੇ ਹਨ।

ਇਸਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਭਾਰਤ ਵਿੱਚ ਹੀ ਨਹੀਂ ਸਗੋਂ ਪਾਕਿਸਤਾਨ ਵਿੱਚ ਵੀ ਪੂਜਿਆ ਜਾਂਦਾ ਹੈ। ਉਹ ਪੰਜਾਬ ਦੇ ਨੌਜਵਾਨਾਂ ਲਈ ਰੋਲ ਮਾਡਲ ਹੈ ਅਤੇ ਹਮੇਸ਼ਾ ਰਹੇਗਾ।ਉਹ 500 ਸਾਲ ਤੱਕ ਸ਼ਹੀਦ ਹੀ ਰਹਿਣਗੇ।

Exit mobile version