July 7, 2024 8:06 pm
Shiromani Akali dal

ਸਿੱਧੂ ਮੂਸੇਵਾਲਾ ਦੇ ਪਿਤਾ ਵਲੋਂ ਪੰਜਾਬ ਸਰਕਾਰ ਨੂੰ ਦਿੱਤੇ ਅਲਟੀਮੇਟਮ ‘ਤੇ ਮੁੱਖ ਮੰਤਰੀ ਮਾਨ ਨੇ ਦਿੱਤਾ ਸਪੱਸ਼ਟੀਕਰਨ

ਚੰਡੀਗ੍ਹੜ 31 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਪਠਾਨਕੋਟ ਦੀਆਂ ਮੰਡੀਆਂ ਦਾ ਦੌਰਾ ਕਰਨ ਪਹੁੰਚੇ | ਇਸ ਦੌਰਾਨ ਉਨ੍ਹਾਂ ਨਾਲ ਲਾਲ ਚੰਦ ਕਟਾਰੂਚੱਕ ਵੀ ਮੌਜੂਦ ਰਹੇ | ਮੁੱਖ ਮੰਤਰੀ ਨੇ ਮੰਡੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਮੀਡੀਆ ਦੇ ਸਾਥੀਆਂ ਨਾਲ ਗੱਲਬਾਤ ਕੀਤੀ | ਇਸ ਦੌਰਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਜਾਬ ਸਰਕਾਰ ਨੂੰ ਦਿੱਤੇ ਅਲਟੀਮੇਟਮ ‘ਤੇ ਬਿਆਨ ਦਿੱਤਾ ਹੈ, ਮੁੱਖ ਮੰਤਰੀ ਨੇ ਕਿਹਾ ਇਹ ਬਹੁਤ ਸੰਗੀਨ ਮਾਮਲਾ ਹੈ |

ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਵੀ ਬਿਆਨ ਦਿੱਤਾ । ਉਹਨਾਂ ਕਿਹਾ ਕਿ ਅਸੀਂ ਸ਼ੂਟਰ ਅਤੇ ਗੈਂਗਸਟਰ ਦੋਵੇਂ ਫੜ ਲਏ ਹਨ ਅਤੇ ਵਿਦੇਸ਼ ਵਿੱਚ ਮੌਜੂਦ ਮੁਲਜ਼ਮਾਂ ਦੇ ਲਈ ਵੀ ਕੇਂਦਰ ਸਰਕਾਰ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਮੰਗ ਕਰ ਰਹੇ ਹਾਂ। ਜਿੰਨੇ ਵੀ ਮੁਲਜ਼ਮ ਸਿੱਧੂ ਮੂਸੇਵਾਲਾ ‘ਤੇ ਹਮਲਾ ਕਰਨ ਗਏ ਸੀ ਜਾਂ ਉਨ੍ਹਾਂ ਨਾਲ ਸਬੰਧਤ ਜਾਂ ਜੋ ਵੀ ਪਲੈਨਿੰਗ ਬਣਾਉਣ ਵਾਲੇ ਸਨ, ਉਹ ਸਾਰੇ ਫੜ ਲਏ ਹਨ। ਇਸ ਕੇਸ ਵਿੱਚ ਚਾਲਾਨ ਵੀ ਪੇਸ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਦੋ ਮੁਲਜ਼ਮ ਕੈਨੈਡਾ ਵਿੱਚ ਹਨ, ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਰੈੱਡ ਕਾਰਨਰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਭਾਰਤ ਲਿਆਂਦਾ ਜਾਵੇ |

ਜਿਕਰਯੋਗ ਹੈ ਕਿ ਬੀਤੇ ਦਿਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਨੇ ਵੱਡਾ ਬਿਆਨ ਦਿੰਦਿਆਂ ਕਿਹਾ ਸੀ ਕਿ ਜੇਕਰ ਇੱਕ ਮਹੀਨੇ ਵਿਚ ਇਨਸਾਫ਼ ਨਾ ਮਿਲਿਆ ਤਾਂ ਮੈਂ ਤੇ ਮੇਰਾ ਪਰਿਵਾਰ 25 ਨਵੰਬਰ ਨੂੰ ਦੇਸ਼ ਛੱਡ ਦੇਵੇਗਾ। ਉਨ੍ਹਾਂ ਕਿਹਾ ਕਿ ਮੇਰੇ ਪੁੱਤ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਹੋ ਗਏ ਹਨ ਪਰ ਅਜੇ ਤਕ ਇਨਸਾਫ ਨਹੀਂ ਮਿਲਿਆ।