July 7, 2024 3:14 pm
SGPC

SGPC ਚੋਣਾਂ ਨੂੰ ਲੈ ਕੇ ਬੀਬੀ ਜਗੀਰ ਕੌਰ ਦੇ ਹੱਕ ਨਿੱਤਰੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ: ਡਾ.ਦਲਜੀਤ ਚੀਮਾ

ਚੰਡੀਗੜ੍ਹ 08 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)  ਅੰਮ੍ਰਿਤਸਰ ਦੇ ਪ੍ਰਧਾਨ ਦੀ 8 ਨਵੰਬਰ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦਿਆਂ ਵੱਡਾ ਬਿਆਨ ਦਿੱਤਾ ਹੈ |

ਉਨ੍ਹਾਂ ਲਿਖਿਆ ਕਿ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸ਼੍ਰੋਮਣੀ ਕਮੇਟੀ ਦੀ ਸਲਾਨਾ ਚੋਣਾਂ ਵਿਚ ਬੀਬੀ ਜਗੀਰ ਕੌਰ ਦੇ ਹੱਕ ਵਿਚ ਖੁੱਲ੍ਹ ਕੇ ਸਾਹਮਣੇ ਆਏ ਹਨ। ਬੀਬੀ ਜਾਗੀਰ ਕੌਰ ਲਈ ਸਮਰਥਨ ਜੁਟਾਉਣ ਲਈ ਸ.ਜਗਦੀਸ਼ ਸਿੰਘ ਝੀਂਡਾ ਨਾਲ ਮੀਟਿੰਗ ਕੀਤੀ। ਧਾਰਮਿਕ ਮਾਮਲਿਆਂ ਵਿੱਚ ਸਰਕਾਰ ਦੇ ਨਾਲ-ਨਾਲ ਭਾਜਪਾ-ਆਰਐਸਐਸ ਦੀ ਦਖਲਅੰਦਾਜ਼ੀ ਦਾ ਹੋਰ ਕੀ ਸਬੂਤ ਚਾਹੀਦਾ ਹੈ?

ਇਸਦੇ ਨਾਲ ਹੀ ਅੱਜ ਸ.ਜੀ.ਪੀ.ਸੀ. (SGPC) ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਮੀਟਿੰਗ ਬੁਲਾਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼ਾਮ 4 ਵਜੇ ਮੀਟਿੰਗ ਕਰਨਗੇ। ਜਾਣਕਾਰੀ ਅਨੁਸਾਰ ਇਹ ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗੀ।

SGPC