ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਂਜਲੀ ਭੇਟ ਕੀਤੀ

ਚੰਡੀਗੜ੍ਹ, 12 ਫਰਵਰੀ 2025 – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਅੱਜ ਨਵੀਂ ਦਿੱਲੀ ਵਿਚ ਸੰਤ ਸ਼੍ਰੋਮਣੀ ਗੁਰੂ ਰਵੀਦਾਸ ਦੀ ਜੈਯੰਤੀ ਦੇ ਮੌਕੇ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਨੇ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿਚ ਸੰਤ ਰਵੀਦਾਸ (Sant Ravidas at Haryana Bhawan in New Delhi.) ਦੀ ਫੋਟੋ ‘ਤੇ ਫੁੱਲ ਵੀ ਸਪਰਪਿਤ ਕੀਤਾ।

ਮੁੱਖ ਮੰਤਰੀ ਨੇ ਸੂਬਾਵਾਸੀਆਂ ਨੂੰ ਸੰਤ ਰਵੀਦਾਸ ਦੀ ਜੈਯੰਤੀ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਦਸਿਆ ਕਿ ਸੰਤ ਸ਼੍ਰੋਮਣੀ ਗੁਰੂ ਰਵੀਦਾਸ ਨੇ ਏਕਤਾ, ਮਨੁੱਖਤਾ ਅਤੇ ਭਾਈਚਾਰੇ ਦਾ ਜੋ ਸੰਦੇਸ਼ ਦਿੱਤਾ ਸੀ, ਉਹ ਅੱਜ ਵੀ ਢਾਂਕਵੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਸੰਤਾਂ, ਮਹਾਪੁਰਖਾਂ ਦੇ ਦੱਸਦੇ ਰਸਤੇ ‘ਤੇ ਚਲਦੇ ਹੋਏ ਹਮੇਸ਼ਾ ਸਮਾਜ ਭਲਾਈ ਦੇ ਕੰਮ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰਿਆਣਾ ਵਿਚ ਸੰਤ-ਮਹਾਪੁਰਖ ਸਨਮਾਨ ਤੇ ਵਿਚਾਰ ਪ੍ਰਚਾਰ-ਪ੍ਰਸਾਰ ਯੋਜਨਾ ਸ਼ੁਰੂ ਕੀਤੀ ਹੋਈ ਹੈ, ਜਿਸ ਦੇ ਤਹਿਤ ਸੰਤਾਂ, ਮਹਾਪੁਰਖਾਂ ਦੀ ਜੈਯੰਤੀਆਂ ਤੇ ਸ਼ਤਾਬਦੀਆਂ ਸਰਕਾਰੀ ਤਰਜ ‘ਤੇ ਮਨਾਉਣ ਦੀ ਪਹਿਲ ਕੀਤੀ ਹੈ। ਇਸ ਕੜੀ ਵਿਚ ਸੰਤ ਸ਼੍ਰੋਮਣੀ ਗੁਰੂ ਰਵੀਦਾਸ ਦੀ ਜੈਯੰਤੀ, ਬਾਬਾ ਸਾਹਿਬ ਡਾ.ਭੀਮਰਾਓ ਅੰਬੇਡਕਰ ਜੈਯੰਤੀ, ਸੰਤ ਕਬੀਰਦਾਸ ਜੈਯੰਤੀ, ਭਗਵਾਨ ਵਾਲਮਿਕੀ ਜੈਯੰਤੀ ਆਦਿ ਜੈਯੰਤੀਆਂ ਤੇ ਸ਼ਤਾਬਦੀਆਂ ਸੂਬੇ ਪੱਧਰ ‘ਤੇ ਮਨਾਈ ਗਈ ਹੈ।

ਸਤਗੁਰੂ ਰਵੀਦਾਸ ਦੇ ਸ਼ਲੋਕ ਅਜਿਹਾ ਚਾਹੂੰ ਰਾਜ ਮੈਂ, ਜਹਾਂ ਮਿਲੇ ਸੱਭ ਕੋ ਅੰਨ, ਛੋਟ ਬੱਡਾ ਸੱਭ ਸੰਗ ਬਸੇ ਰੈਦਾਸ ਰਹੇ ਪ੍ਰਸਨ ਦਾ ਵਰਣਨ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਨ੍ਹਾਂ ਦੀ ਵਾਣੀ ਨੂੰ ਸਿੱਧ ਕਰਨ ਦਾ ਕੰਮ ਪਿਛਲੇ 10 ਸਾਲਾਂ ਵਿਚ ਹਰਿਆਣਾ ਸਰਕਾਰ ਨੇ ਕੀਤਾ ਹੈ। ਅੱਜ ਗਰੀਬ ਤੋਂ ਗਰੀਬ ਵਿਅਕਤੀ ਤਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਇਆ ਹੈ। ਉਨ੍ਹਾਂ ਦਸਿਆ ਕਿ ਸੰਤ ਰਵੀਦਾਸ ਦੀ ਇਕ ਯਾਦਗਾਰਾ ਕੁਰੂਕਸ਼ੇਤਰ ਵਿਚ ਬਣਾਇਆ ਜਾ ਰਿਹਾ ਹੈ।

ਇਸ ਮੌਕੇ ‘ਤੇ ਕੇਂਦਰੀ ਮੰਤਰੀ ਰਾਓ ਇੰਦਰਜੀਤ ਸਿੰਘ, ਕ੍ਰਿਸ਼ਣ ਪਾਲ ਗੁਜੱਰ, ਹਰਅਿਾਣਾ ਦੇ ਮਾਲ, ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ, ਖੁਰਾਕ ਤੇ ਸਪਲਾਈ ਰਾਜ ਮੰਤਰੀ ਰਾਜੇਸ਼ ਨਾਗਰ ਸਮੇਤ ਮੰਨੇ-ਪ੍ਰਮੰਨੇ ਵਿਅਕਤੀ ਹਾਜਿਰ ਸਨ

Read More:  ਤੀਹਰੇ ਇੰਜਣ ਵਾਲੀ ਸਰਕਾਰ ਬਣਾਉਣ ਦੀ ਰਣਨੀਤੀ ਤਿਆਰ ਕਰ ਰਹੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

Scroll to Top