floods

ਮੁੱਖ ਸਕੱਤਰ ਅਨੁਰਾਗ ਵਰਮਾ ਦੀ ਹੜ੍ਹਾਂ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਬੈਠਕ

ਚੰਡੀਗੜ੍ਹ 17 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਅਧਿਕਾਰੀਆਂ ਨਾਲ ਬੈਠਕ ਕਰਨਗੇ | ਅੱਜ ਬਾਅਦ ਦੁਪਹਿਰ 2 ਵਜੇ ਪੰਜਾਬ ਸਿਵਲ ਸਕੱਤਰੇਤ ਵਿੱਚ ਹੜ੍ਹ (floods) ਪ੍ਰਭਾਵਿਤ ਇਲਾਕਿਆਂ ਸੰਬੰਧੀ ਅਹਿਮ ਬੈਠਕ ਕੀਤੀ ਜਾਵੇਗੀ ਅਤੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇਗਾ |

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਬੈਠਕ ਕੀਤੀ ਜਾਵੇਗੀ | ਡੈਮਾਂ ਦੀ ਮੁਰੰਮਤ, ਪ੍ਰਭਾਵਿਤ ਖੇਤਰਾਂ ਵਿੱਚੋਂ ਪਾਣੀ ਦੀ ਨਿਕਾਸੀ, ਇਲਾਕਿਆਂ ਵਿੱਚ ਰਾਹਤ ਕੈਂਪ ਸਥਾਪਤ ਕਰਨ, ਗਰੀਬ ਪਰਿਵਾਰਾਂ ਵਿੱਚ ਰਾਸ਼ਨ ਦੀ ਵੰਡ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਹੋਰ ਕਈ ਮੁੱਦਿਆਂ ਦੀ ਸਮੀਖਿਆ ਕੀਤੀ ਜਾਵੇਗੀ।

ਇਸ ਬੈਠਕ ਵਿੱਚ ਐਫਸੀਆਰ, ਐਫਸੀਡੀ ਤੋਂ ਇਲਾਵਾ ਸਿੰਚਾਈ, ਜਲ ਸਪਲਾਈ ਅਤੇ ਸੈਨੀਟੇਸ਼ਨ, ਬਿਜਲੀ, ਸਿਹਤ, ਪਸ਼ੂ ਪਾਲਣ, ਲੋਕਲ ਬਾਡੀ, ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਹੋਣਗੇ।

Scroll to Top