ਚੰਡੀਗੜ੍ਹ, 02 ਫਰਵਰੀ 2024: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ (Anurag Verma) ਨੇ ਅੱਜ ਫੇਜ਼-6 ਦੇ ਜ਼ਿਲ੍ਹਾ ਹਸਪਤਾਲ ਮੋਹਾਲੀ ਦਾ ਅਚਨਚੇਤ ਦੌਰਾ ਕਰਕੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਦਵਾਈਆਂ ਅਤੇ ਐਕਸਰੇ ਅਤੇ ਅਲਟਰਾਸਾਊਂਡ ਸੇਵਾਵਾਂ ਦਾ ਮੁਆਇਨਾ ਕੀਤਾ। ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 26 ਜਨਵਰੀ ਤੋਂ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ, ਐਕਸਰੇ ਅਤੇ ਅਲਟਰਾਸਾਊਂਡ ਸਹੂਲਤਾਂ ਦੇਣ ਦੇ ਐਲਾਨ ਤੋਂ ਬਾਅਦ ਮੁੱਖ ਸਕੱਤਰ ਵੱਲੋਂ ਜ਼ਮੀਨੀ ਪੱਧਰ ਦਾ ਸਰਵੇਖਣ ਕੀਤਾ ਜਾ ਰਿਹਾ ਹੈ।
ਅਨੁਰਾਗ ਵਰਮਾ (Anurag Verma) ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜ਼ਿਲ੍ਹਾ ਹਸਪਤਾਲ ਨੂੰ 25 ਕਰੋੜ ਰੁਪਏ ਦੀ ਵਿਸ਼ੇਸ਼ ਰਾਸ਼ੀ ਜਾਰੀ ਕੀਤੀ ਗਈ ਹੈ ਤਾਂ ਜੋ ਸਿਵਲ ਸਰਜਨ ਜਾਂ ਐਸ.ਐਮ.ਓ ਨਾਲ ਸਬੰਧਤ ਹਸਪਤਾਲਾਂ ਦੇ ਮਰੀਜ਼ ਆਪਣੇ ਪੱਧਰ ‘ਤੇ ਪ੍ਰਾਈਵੇਟ ਤੌਰ ‘ਤੇ ਦਵਾਈਆਂ ਲੈ ਸਕਣ।