Site icon TheUnmute.com

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼

Cricket Stadium

ਚੰਡੀਗੜ੍ਹ, 27 ਫਰਵਰੀ 2024: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਨਿਊ ਚੰਡੀਗੜ੍ਹ ਸਥਿਤ ਉਸਾਰੇ ਗਏ ਕੌਮਾਂਤਰੀ ਕ੍ਰਿਕਟ ਸਟੇਡੀਅਮ (Cricket Stadium) ਮੁੱਲਾਂਪੁਰ ਨੂੰ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚਾਂ ਲਈ ਇਸ ਦੇ ਨੇੜਲੇ ਖੇਤਰ ਵਿੱਚ ਚੱਲ ਰਹੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡਾਂ ਪ੍ਰਤੀ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਉਸਾਰਨ ਲਈ ਦ੍ਰਿੜ ਹੈ ਅਤੇ ਇਸ ਸਬੰਧੀ ਚੱਲ ਰਹੇ ਕੰਮਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ।

ਮੁੱਖ ਸਕੱਤਰ ਨੇ ਅੱਜ ਇਥੇ ਪੁੱਡਾ, ਗਮਾਡਾ ਦੇ ਅਧਿਕਾਰੀਆਂ ਅਤੇ ਪੰਜਾਬ ਕ੍ਰਿਕਟ ਐਸੋਸੀਏਸਨ ਦੇ ਨੁਮਾਇੰਦਿਆਂ ਨਾਲ ਮੁੱਲਾਂਪੁਰ ਕ੍ਰਿਕਟ ਸਟੇਡੀਅ (Cricket Stadium) ਨੇੜਲੇ ਚੱਲ ਰਹੇ ਇੰਜਨੀਅਰਿੰਗ ਤੇ ਸਿਵਲ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਉਸਾਰੀ ਕੰਮਾਂ ਦੀ ਰਿਪੋਰਟ ਰੋਜ਼ਾਨਾ ਆਧਾਰ ਉਤੇ ਦਿੱਤੀ ਜਾਵੇ ਅਤੇ ਇਸ ਸਬੰਧੀ ਅਗਲੀ ਸਮੀਖਿਆ ਬੈਠਕ 4 ਮਾਰਚ ਨੂੰ ਹੋਵੇਗੀ। 23 ਮਾਰਚ ਨੂੰ ਇਸ ਸਟੇਡੀਅਮ ਵਿੱਚ ਆਈ.ਪੀ.ਐਲ. ਦਾ ਮੈਚ ਖੇਡਿਆ ਜਾਵੇਗਾ।

ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਉਪਰਾਲੇ ਕਰ ਰਹੀ ਹੈ ਉਥੇ ਸ਼ਹਿਰਾਂ ਦੇ ਵਿਕਾਸ ਨੂੰ ਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਿਊ ਚੰਡੀਗੜ੍ਹ ਖੇਤਰ ਵਿੱਚ ਉਸਾਰੇ ਗਏ ਇਸ ਨਵੇਂ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਖੇ ਮੈਚ ਖੇਡੇ ਜਾਣ ਨਾਲ ਇਸ ਖੇਤਰ ਦੀ ਹੋਰ ਤਰੱਕੀ ਹੋਵੇਗੀ, ਜਿਸ ਲਈ ਇਸ ਸਟੇਡੀਅਮ ਨੂੰ ਜਾਣ ਵਾਲੀਆਂ ਪਹੁੰਚ ਸੜਕਾਂ ਅਤੇ ਪੁੱਲਾਂ ਦੀ ਉਸਾਰੀ ਦਾ ਕੰਮ ਬਿਨਾਂ ਕਿਸੇ ਦੇਰੀ ਤੋਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਸਾਰੀ ਕੰਮਾਂ ਵਿੱਚ ਮਿਆਰ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਬੈਠਕ ਵਿੱਚ ਪੁੱਡਾ ਦੇ ਸੀ.ਏ. ਅਪਨੀਤ ਰਿਆਤ, ਗਮਾਡਾ ਦੇ ਸੀ.ਏ. ਰਾਜੀਵ ਕੁਮਾਰ ਗੁਪਤਾ, ਚੀਫ ਇੰਜਨੀਅਰ ਬਲਵਿੰਦਰ, ਚੀਫ ਟਾਊਨ ਪਲਾਨਰ ਮਨਦੀਪ ਕੌਰ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦਿਲਸ਼ੇਰ ਖੰਨਾ ਵੀ ਹਾਜ਼ਰ ਸਨ।

Exit mobile version