ਚੰਡੀਗੜ੍ਹ, 26 ਜੂਨ 2024: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ (Anurag Verma) ਨੇ ਨਸ਼ਿਆਂ ‘ਤੇ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਆਖਿਆ ਹੈ । ਉਨ੍ਹਾਂ ਨੇ ਨਾਰਕੋ ਕੋਆਰਡੀਨੇਸ਼ਨ ਸੈਂਟ ਦੀ ਸੂਬਾ ਪੱਧਰੀ ਬੈਠਕ ‘ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ ਨੂੰ ਵੱਡੇ ਪੱਧਰ ‘ਤੇ ਨਸ਼ਾ ਤਸਕਰਾਂ ‘ਤੇ ਤਿੱਖੀ ਨਜ਼ਰ ਅਤੇ ਉਨ੍ਹਾਂ ਵੱਲੋਂ ਕੀਤੇ ਅਪਰਾਧਾਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਨੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 31 ਦੇ ਪ੍ਰਚਾਰ ਕਰਨ ਦੇ ਜ਼ੋਰ ਦਿੱਤਾ | ਉਨ੍ਹਾਂ ਨੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ |
ਮੁੱਖ ਸਕੱਤਰ (Anurag Verma) ਨੇ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਕਈ ਕੈਮਿਸਟਾਂ ਵਿਰੁੱਧ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਕਰਦਿਆਂ ਲਾਇਸੈਂਸ ਰੱਦ ਕੀਤੇ ਜਾਣ | ਉਨ੍ਹਾਂ ਕਿਹਾ ਕਿ ਲਗਭਗ 30,000 ਰਿਟੇਲ ਸੇਲ ਤੇ ਹੋਲਸੇਲ ਕੈਮਿਸਟਾਂ ‘ਚੋਂ ਸਿਰਫ 134 ਹੋਲਸੇਲ ਕੈਮਿਸਟਾਂ ਤੇ 463 ਰਿਟੇਲ ਸੇਲ ਕੈਮਿਸਟਾਂ ਨੂੰ ਪਾਬੰਦੀਸ਼ੁਦਾ ਦਵਾਈਆਂ ਰੱਖਣ ਤੇ ਵੇਚਣ ਦੀ ਮਨਜ਼ੂਰੀ ਦਿੱਤੀ ਹੈ |