July 1, 2024 1:10 am
Anurag Verma

ਮੁੱਖ ਸਕੱਤਰ ਅਨੁਰਾਗ ਵਰਮਾ ਨੇ ਹਰਿਆਣਾ ਮੁੱਖ ਸਕੱਤਰ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ

ਚੰਡੀਗੜ੍ਹ, 24 ਫਰਵਰੀ 2024: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ (Anurag Verma) ਨੇ ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੂੰ ਇਕ ਚਿੱਠੀ ਲਿਖ ਕੇ ਰੋਹਤਕ ਦੇ ਪੀ.ਜੀ.ਆਈ. ਹਸਪਤਾਲ ’ਚ ਦਾਖ਼ਲ ਪੰਜਾਬੀ ਨੌਜਵਾਨ ਪ੍ਰੀਤਪਾਲ ਸਿੰਘ ਨੂੰ ਪੰਜਾਬ ਦੇ ਹਵਾਲੇ ਕਰਨ ਦੀ ਅਪੀਲ ਕੀਤੀ ਗਈ ਹੈ। ਭੇਜੀ ਚਿੱਠੀ ‘ਚ ਲਿਖਿਆ ਗਿਆ ਹੈ ਕਿ ਪ੍ਰੀਤਪਾਲ ਸਿੰਘ ਦੇ ਸਹੀ ਅਤੇ ਮੁਫ਼ਤ ਇਲਾਜ ਲਈ ਉਸ ਨੂੰ ਪੰਜਾਬ ਦੇ ਹਵਾਲੇ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕੋਈ ਹੋਰ ਵੀ ਪੰਜਾਬੀ ਨੌਜਵਾਨ ਹੈ ਤਾਂ ਉਸਨੂੰ ਵੀ ਪੰਜਾਬ ਦੇ ਹਵਾਲੇ ਕਰ ਦਿੱਤਾ ਜਾਵੇ |

Image