Anurag Verma

ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋ. ਬੀ.ਸੀ ਵਰਮਾ ਪੂਰੇ ਗਏ, CM ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 19 ਸਤੰਬਰ 2023: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਪ੍ਰੋ. ਬੀ.ਸੀ ਵਰਮਾ ਅਕਾਲ ਚਲਾਣਾ ਕਰ ਗਏ। ਉਹਨਾਂ ਦਾ ਅੰਤਿਮ ਸਸਕਾਰ ਅੱਜ ਯਾਨੀ 19 ਸਤੰਬਰ ਨੂੰ ਦੁਪਹਿਰ 2.00 ਵਜੇ ਸੈਕਟਰ-25 ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੋ. ਬੀ.ਸੀ ਵਰਮਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਸਰਕਾਰ ‘ਚ ਮੇਰੇ ਮੁੱਖ ਸਕੱਤਰ ਵਜੋਂ ਸੇਵਾ ਨਿਭਾ ਰਹੇ ਅਨੁਰਾਗ ਵਰਮਾ ਦੇ ਸਤਿਕਾਰਯੋਗ ਪਿਤਾ ਜੀ ਪ੍ਰੋਫੈਸਰ ਬੀ.ਸੀ ਵਰਮਾ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬੇਹੱਦ ਦੁੱਖ ਹੋਇਆ | ਇਸ ਦੁਖਦ ਘੜੀ ‘ਚ ਪਰਿਵਾਰ ਦੇ ਨਾਲ ਹਾਂ | ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਂਸਲਾ ਹਿੰਮਤ ਬਖ਼ਸ਼ਣ | ਪੂਰੇ ਵਰਮਾ ਪਰਿਵਾਰ ਨਾਲ ਦਿਲੋਂ ਹਮਦਰਦੀ… ਵਾਹਿਗੁਰੂ ਵਾਹਿਗੁਰੂ

Scroll to Top