ਚੰਡੀਗੜ੍ਹ 11 ਜਨਵਰੀ 2023: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਨੇ ਹੜਤਾਲੀ ਪੀਸੀਐਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਦੁਪਹਿਰ 2 ਵਜੇ ਤੱਕ ਡਿਊਟੀ ’ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਜੇਕਰ ਪੀਸੀਐਸ ਅਧਿਕਾਰੀ ਦੁਪਹਿਰ 2 ਵਜੇ ਤੱਕ ਡਿਊਟੀ ‘ਤੇ ਨਹੀਂ ਆਏ ਤਾਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ।