TRIALS

ਇੱਕ ਮਾਸੂਮ ਨਾਬਾਲਗ ਲੜਕੀ ਦੀ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਫਾਜ਼ਿਲਕਾ ਵੱਲੋਂ ਰੋਕਿਆ ਗਿਆ ਬਾਲ ਵਿਆਹ

ਫਾਜ਼ਿਲਕਾ, 06 ਮਾਰਚ 2024: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰੀਤੂ ਬਾਲਾ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਹੋਰ ਧੀ ਦਾ ਬਾਲ ਵਿਆਹ ਰੁਕਵਾ ਕੇ ਉਸਦੀ ਜਿੰਦਗੀ ਬਚਾਈ। ਜ਼ਿਲ੍ਹੇ ਵਿੱਚ ਇੱਕ 17 ਸਾਲ ਦੀ ਨਾਬਾਲਗ ਬੱਚੀ (minor girl) ਦਾ ਵਿਆਹ 26 ਸਾਲ ਦੇ ਲੜਕੇ ਨਾਲ ਹੋਣ ਜਾ ਰਿਹਾ ਸੀ। ਵਿਆਹ ਦੀ ਸੂਚਨਾ ਮਿਲਣ ਤੇ ਤੁਰੰਤ ਕਾਰਵਾਈ ਕਰਦੇ ਹੋਏ ਬੱਚੀ ਦੇ ਪਿੰਡ ਜਾ ਕੇ ਮਾਤਾ ਪਿਤਾ ਨਾਲ ਗੱਲਬਾਤ ਕੀਤੀ ਅਤੇ ਲੜਕੇ ਦੇ ਪਰਿਵਾਰ ਨਾਲ ਤਾਲਮੇਲ ਕੀਤਾ।

ਦੋਵਾਂ ਧਿਰਾਂ ਨੂੰ ਇਸ ਬਾਲ ਵਿਆਹ ਨੂੰ ਨਾ ਕਰਨ ਲਈ ਸਖ਼ਤ ਆਦੇਸ਼ ਦਿੱਤੇ ਅਤੇ ਬੱਚੀ ਦੀ ਅਗਲੇਰੀ ਪੜ੍ਹਾਈ ਜਾਰੀ ਰੱਖਣ ਲਈ ਸਮਝਾਇਆ ਗਿਆ। ਮੌਕੇ ‘ਤੇ ਹਾਜ਼ਰ ਪਿੰਡ ਦੇ ਸਰਪੰਚ ਅਤੇ ਪੁਲਿਸ ਮੁਲਾਜ਼ਮਾਂ ਨੂੰ ਬੱਚੀ (minor girl)  ਦਾ ਲਗਾਤਾਰ ਧਿਆਨ ਰੱਖਣ ਲਈ ਕਿਹਾ ਗਿਆ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਫਾਜ਼ਿਲਕਾ ਨੇ ਦੋਵਾਂ ਧਿਰਾਂ ਨੂੰ ਸਮਝਾਇਆ ਕਿ ਵਿਆਹ ਲਈ ਸਰਕਾਰ ਵੱਲੋਂ ਲੜਕੇ ਦੀ ਉਮਰ 21 ਸਾਲ ਅਤੇ ਲੜਕੀ ਦੀ ਉਮਰ 18 ਸਾਲ ਨਿਰਧਾਰਿਤ ਕੀਤੀ ਗਈ ਹੈ। ਜੇਕਰ ਕੋਈ ਨਾਬਾਲਗ ਲੜਕੀ ਜਾਂ ਲੜਕੇ ਦਾ ਵਿਆਹ ਕਰਵਾਉਂਦਾ ਹੈ ਤਾਂ ਦੋਵਾਂ ਪਰਿਵਾਰਾਂ, ਵਿਆਹ ਕਰਵਾਉਣ ਵਾਲੇ ਗ੍ਰੰਥੀ, ਫੋਟੋਗ੍ਰਾਫਰ ਅਤੇ ਇਸ ਵਿਆਹ ਵਿੱਚ ਸ਼ਾਮਲ ਹੋਣ ਵਾਲੇ ਸਾਰਿਆਂ ਤੇ ਐਫ.ਆਈ.ਆਰ ਦਰਜ ਕੀਤੀ ਜਾਂਦੀ ਹੈ।

ਮਤੀ ਰੀਤੂ ਬਾਲਾ ਨੇ ਦੱਸਿਆ ਕਿ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਜ਼ਿਲ੍ਹਾ ਫਾਜਿਲਕਾ ਵਿੱਚ ਪਿਛਲੇ ਕਈ ਸਾਲਾਂ ਤੋਂ 0 ਤੋਂ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਲਈ ਆਪਣੀ ਸੇਵਾਵਾਂ ਨਿਭਾ ਰਹੇ ਹਨ। ਇਹਨਾਂ ਨੇ ਅਜਿਹੇ ਕਈ ਬੱਚਿਆਂ ਨੂੰ ਬਚਾ ਕੇ ਉਹਨਾਂ ਦੀ ਜਿੰਦਗੀ ਸਵਾਰੀ ਹੈ। ਇਸ ਬਾਲ ਵਿਆਹ ਨੂੰ ਰੋਕਣ ਵਾਲੀ ਟੀਮ ਵਿੱਚ ਸੁਪਰਵਾਇਜ਼ਰ ਕਰਮਜੀਤ ਕੌਰ, ਕੋਆਰਡੀਨੇਟਰ ਇੰਦਰਜੀਤ ਕੌਰ, ਪ੍ਰਿਤਪਾਲ ਸਿੰਘ ਪੁਲਿਸ ਕਰਮਚਾਰੀ (ਪੁਲਿਸ ਵਿਭਾਗ) ਸ਼ਾਮਲ ਸਨ।

Scroll to Top