ਚੰਡੀਗੜ੍ਹ 07 ਸਤੰਬਰ 2022: ਚੀਨ ਦੇ ਸਿਚੁਆਨ (Sichuan) ਸੂਬੇ ਨੇ ਭੂਚਾਲ ਵਾਲੇ ਖੇਤਰਾਂ ‘ਚ ਲੋਕਾਂ ਦੇ ਦਾਖਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਰਾਹਤ ਕਾਰਨ ਵਿਚ ਲੱਗੇ ਕਰਮਚਾਰੀਆਂ ਨੂੰ ਰੋਜ਼ਾਨਾ ਕੋਰੋਨਾ ਟੈਸਟ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ।
ਦਰਅਸਲ, ਸੂਬਾ ਵੀ ਕੋਰੋਨਾ ਦੇ ਪ੍ਰਕੋਪ ਨਾਲ ਜੂਝ ਰਿਹਾ ਹੈ। ਇਸ ਦੌਰਾਨ ਪਹਿਲਾਂ ਆਏ ਭੂਚਾਲ ਨੇ ਸਥਿਤੀ ਨੂੰ ਹੋਰ ਵੀ ਗੰਭੀਰ ਬਣਾ ਦਿੱਤਾ ਹੈ। ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 74 ਹੋ ਗਈ ਹੈ। ਇਸ ਦੇ ਨਾਲ ਹੀ 26 ਹੋਰ ਅਜੇ ਵੀ ਲਾਪਤਾ ਹਨ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਸਿਚੁਆਨ (Sichuan) ‘ਚ ਭੂਚਾਲ ਨੇ ਭਾਰੀ ਤਬਾਹੀ ਮਚਾਈ ਸੀ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਸਕਿੰਟਾਂ ਵਿੱਚ ਸਭ ਕੁਝ ਤਬਾਹ ਹੋ ਗਿਆ। ਇੱਥੇ ਕਈ ਇਮਾਰਤਾਂ ਮਲਬੇ ਵਿੱਚ ਬਦਲ ਗਈਆਂ। ਭੂਚਾਲ ਦਾ ਕੇਂਦਰ ਲੁਡਿੰਗ ਕਾਉਂਟੀ ਸੀ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.8 ਮਾਪੀ ਗਈ ਸੀ ।