ਜਲੰਧਰ,26 ਨਵੰਬਰ 2026 : ਪੰਜਾਬ ਦੀ ਸਿਆਸਤ ਵਿੱਚ ਇਕ ਹੋਰ ਦਿਲਚਸਪ ਐਂਟਰੀ ਹੋਈ ਹੈ। ਸੋਸ਼ਲ ਮੀਡੀਆ ‘ਤੇ ‘ਚੁੰਮੇ ਵਾਲੀ ਭਾਬੀ’ ਦੇ ਨਾਂ ਨਾਲ ਮਸ਼ਹੂਰ ਰਣਜੀਤ ਕੌਰ ਨੇ ਨੀਟੂ ਸ਼ਟਰਾਂ ਵਾਲਾ ਦੀ ਪਾਰਟੀ ‘ਇੰਡੀਅਨ ਪ੍ਰਜਾ ਕਾਂਗਰਸ’ ਦਾ ਪੱਲਾ ਫੜ ਲਿਆ ਹੈ।
ਨੀਟੂ ਸ਼ਟਰਾਂ ਵਾਲਾ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਆਉਣ ਵਾਲੀਆਂ ਚੋਣਾਂ ਲਈ ਆਪਣੀਆਂ ਤਿਆਰੀਆਂ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਚੋਣ ਲੜਨ ਦੇ ਚਾਹਵਾਨਾਂ ਨੂੰ ਟਿਕਟਾਂ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਇਸ ਲਈ ਕਿਸੇ ਤਰ੍ਹਾਂ ਦਾ ਪੈਸਾ ਨਹੀਂ ਲਿਆ ਜਾਵੇਗਾ।
ਇਸ ਦੌਰਾਨ ਨੀਟੂ ਨੇ ਸਿਆਸੀ ਆਗੂਆਂ ਦੇ ਮਹਿੰਗੇ ਕਾਫ਼ਲਿਆਂ ਅਤੇ ਸੁਰੱਖਿਆ ਪ੍ਰਬੰਧਾਂ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਆਪਣੀ ਆਉਣ ਵਾਲੀ ਫ਼ਿਲਮ ‘ਪ੍ਰਧਾਨ ਮੰਤਰੀ’ ਦਾ ਐਲਾਨ ਕਰਦਿਆਂ ਦੱਸਿਆ ਕਿ ਉਹ ਖ਼ੁਦ ਇਸ ਵਿੱਚ ਪ੍ਰਧਾਨ ਮੰਤਰੀ ਦਾ ਕਿਰਦਾਰ ਨਿਭਾਉਣਗੇ।
READ MORE : ਪੰਜਾਬ ਦੇ 3 ਸ਼ਹਿਰਾਂ ਵਿੱਚ 28 ਨਵੰਬਰ ਨੂੰ ਰਹੇਗੀ ਜਨਤਕ ਛੁੱਟੀ, ਸਰਕਾਰ ਵੱਲੋਂ ਹੁਕਮ ਜਾਰੀ




