Amritsar

ਅੰਮ੍ਰਿਤਸਰ ‘ਚ CIA ਸਟਾਫ਼ ਇੰਸਪੈਕਟਰ ‘ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਬੁਲੇਟ ਪਰੂਫ ਜੈਕੇਟ ਕਾਰਨ ਬਚੀ ਜਾਨ

ਚੰਡੀਗੜ੍ਹ, 08 ਨਵੰਬਰ 2023: ਸੀ.ਆਈ.ਏ. ਸਟਾਫ਼ ਜ਼ੀਰਾ ਵਿਖੇ ਤਾਇਨਾਤ ਇੰਸਪੈਕਟਰ ਪ੍ਰਭਦੀਪ ਸਿੰਘ ’ਤੇ ਅੰਮ੍ਰਿਤਸਰ (Amritsar) ‘ਚ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕੀਤੇ ਜਾਣ ਦੀ ਖ਼ਬਰ ਹੈ |ਬੁਲੇਟ ਪਰੂਫ ਜੈਕੇਟ ਕਾਰਨ ਇੰਸਪੈਕਟਰ ਦੀ ਜਾਨ ਬਚ ਗਈ। ਅਣਪਛਾਤੇ ਹਮਲਾਵਰਾਂ ਵੱਲੋਂ ਮੌਕੇ ’ਤੇ ਕਰੀਬ 4 ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ।

ਇਸ ਘਟਨਾ ਵਿੱਚ ਥਾਣੇਦਾਰ ਪ੍ਰਭਦੀਪ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ (Amritsar) ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ ਵਾਪਰੀ। ਇੰਸਪੈਕਟਰ ਸੈਰ ਕਰਨ ਲਈ ਘਰੋਂ ਨਿਕਲਿਆ ਸੀ। ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਸੂਤਰਾਂ ਅਨੁਸਾਰ ਪਰਮਜੀਤ ਸਿੰਘ ਨੂੰ ਪਿਛਲੇ ਕਈ ਦਿਨਾਂ ਤੋਂ ਧਮਕੀਆਂ ਦੇ ਫੋਨ ਆ ਰਹੇ ਸਨ। ਪੰਜਾਬ ਪੁਲਿਸ ਦੀਆਂ ਏਜੰਸੀਆਂ ਵੀ ਇਸ ਸਬੰਧੀ ਜਾਂਚ ਕਰ ਰਹੀਆਂ ਹਨ।

Scroll to Top