ਮੋਹਾਲੀ, 09 ਸਤੰਬਰ 2024: ਸੀ.ਆਈ.ਏ. ਸਟਾਫ ਮੋਹਾਲੀ (CIA Staff Mohali) ਨੇ 2 ਜਣਿਆਂ ਨੂੰ 1 ਨਾਜਾਇਜ਼ ਪਿਸਤੌਲ .32 ਬੋਰ ਅਤੇ 02 ਜਿੰਦਾਂ ਰੌਂਦ ਸਮੇਤ ਗ੍ਰਿਫਤਾਰ ਕੀਤਾ ਹੈ ਅਤੇ ਇਨ੍ਹਾਂ ਤੋਂ ਇੱਕ ਗੱਡੀ ਨੰ: PB19-V-3453 ਮਾਰਕਾ ਮਹਿੰਦਰਾ XUV-300 ਰੰਗ ਕਾਲਾ ਬਰਾਮਦ ਕੀਤੀ ਹੈ |
ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ ਦੀ ਟੀਮ ਨੇ ਇਹ ਕਾਰਵਾਈ ਕੀਤੀ ਹੈ | ਫੜੇ ਗਏ ਵਿਅਕਤੀਆਂ ਦੀ ਪਛਾਣ ਏਵਨਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਮਹਿਲ ਖੁਰਦ ਥਾਣਾ ਮਹਿਲ ਕਲਾਂ ਅਤੇ ਸੰਦੀਪ ਸਿੰਘ ਉਰਫ ਮਿੰਟੂ ਪੁੱਤਰ ਜਗਰੂਪ ਸਿੰਘ ਵਾਸੀ ਪਿੰਡ ਸਹੋਰ, ਥਾਣਾ ਠੁੱਲੀ ਵਾਲ਼, ਬਰਨਾਲਾ ਵਜੋਂ ਹੋਈ ਹੈ |
ਪੁਲਿਸ ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਹ ਇਹ ਹਥਿਆਰ ਕਿਸ ਪਾਸੋਂ ਅਤੇ ਕਿਸ ਮਕਸਦ ਲਈ ਲੈ ਕੇ ਆਏ ਇਸ ਬਾਰੇ ਤਫਤੀਸ਼ ਕੀਤੀ ਜਾ ਰਹੀ ਹੈ |




