Cinematograph Act 2023

ਆਉਣ ਵਾਲੇ ਸੰਸਦੀ ਸੈਸ਼ਨ ‘ਚ ਸਿਨੇਮੈਟੋਗ੍ਰਾਫ਼ ਐਕਟ 2023 ਲਿਆਂਦਾ ਜਾਵੇਗਾ: ਅਨੁਰਾਗ ਠਾਕੁਰ

ਚੰਡੀਗੜ੍ਹ, 19 ਅਪ੍ਰੈਲ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਹੋਈ। ਇਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਨੈਸ਼ਨਲ ਕੁਆਂਟਮ ਮਿਸ਼ਨ ਨੂੰ ਮਨਜ਼ੂਰੀ ਦਿੱਤੀ ਗਈ ਹੈ । ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਰਾਸ਼ਟਰੀ ਕੁਆਂਟਮ ਮਿਸ਼ਨ ਲਈ ਵੀ ਮਨਜ਼ੂਰੀ ਦਿੱਤੀ ਹੈ। ਇਸ ਲਈ 6,003 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਇਸਦੀ 2023-24 ਤੋਂ 2030-31 ਦੀ ਸਮਾਂ ਸੀਮਾ ਹੈ।

ਇਸ ਦੌਰਾਨ ਸਿਨੇਮੈਟੋਗ੍ਰਾਫ ਐਕਟ 2023 (Union Minister Anurag Thakur) ‘ਤੇ ਵੀ ਵੱਡਾ ਫੈਸਲਾ ਲਿਆ ਗਿਆ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਫਿਲਮ ਜਗਤ, ਕਲਾਕਾਰਾਂ ਅਤੇ ਪ੍ਰਸ਼ੰਸਕਾਂ ਨਾਲ ਜੁੜਿਆ ਇਹ ਫੈਸਲਾ ਲਿਆ ਗਿਆ ਹੈ। ਕਾਫੀ ਸਮੇਂ ਤੋਂ ਮੰਗ ਸੀ ਕਿ ਪਾਇਰੇਸੀ ‘ਤੇ ਕੁਝ ਕੀਤਾ ਜਾਵੇ। ਅੱਜ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ ਕਿ ਸਿਨੇਮੈਟੋਗ੍ਰਾਫ ਐਕਟ 2023 ਨੂੰ ਸੰਸਦ ਦੇ ਆਉਣ ਵਾਲੇ ਸੈਸ਼ਨ ਵਿੱਚ ਲਿਆਂਦਾ ਜਾਵੇਗਾ।

Scroll to Top