July 2, 2024 7:35 pm
CISF

CISF ਨੇ ਮੁੰਬਈ ਹਵਾਈ ਅੱਡੇ ‘ਤੇ ਘੁਸਪੈਠ ਦੀ ਕੋਸ਼ਿਸ ਨੂੰ ਕੀਤਾ ਨਾਕਾਮ

ਚੰਡੀਗੜ੍ਹ 19 ਫਵਰੀ 2022: ਅੱਜ ਯਾਨੀ ਸ਼ਨੀਵਾਰ ਨੂੰ ਸੀਆਈਐਸਐਫ (CISF) ਦੇ ਜਵਾਨਾਂ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜ਼ਬਰਦਸਤੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਹਵਾਈ ਅੱਡੇ ਦੇ ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਕ ਵਿਅਕਤੀ ਮੁੰਬਈ ਹਵਾਈ ਅੱਡੇ ‘ਤੇ ਜ਼ਬਰਦਸਤੀ ਘੁਸਪੈਠ ਕਰਨ ਦੀ ਕੋਸ਼ਿਸ ਕਰ ਰਿਹਾ ਸੀ। ਇਸ ਦੌਰਾਨ ਸੀਆਈਐਸਐਫ (CISF) ਦੇ ਜਵਾਨਾਂ ਨੇ ਸਰਗਰਮੀ ਦਿਖਾਉਂਦੇ ਹੋਏ ਵਿਅਕਤੀ ਨੂੰ ਫੜ ਲਿਆ। ਘੁਸਪੈਠੀਏ ਨੂੰ ਹਵਾਈ ਅੱਡੇ ਦੇ ਕਰੈਸ਼ ਗੇਟ ਨੰਬਰ 27 ਤੋਂ ਗ੍ਰਿਫ਼ਤਾਰ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸ਼ੱਕੀ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।