service centers

ਸੇਵਾ ਕੇਂਦਰ ‘ਚ ਜਾ ਕੇ ਸੇਵਾਵਾਂ ਦਾ ਲੈ ਸਕਦੇ ਹਨ ਨਾਗਰਿਕ ਲਾਭ

10 ਮਾਰਚ 2025: ਲੋਕਾਂ ਨੂੰ ਸੁਚਾਰੂ (smooth and transparent administrative services) ਅਤੇ ਪਾਰਦਰਸ਼ੀ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨ ਲਈ, ਜ਼ਿਲ੍ਹੇ ਵਿੱਚ 20 ਸੇਵਾ ਕੇਂਦਰ ਕੰਮ ਕਰ ਰਹੇ ਹਨ, ਜਿੱਥੇ ਨਾਗਰਿਕਾਂ ਨੂੰ 43 ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਕੋਈ ਵੀ ਨਾਗਰਿਕ ਆਪਣੇ ਘਰ ਦੇ ਨੇੜੇ ਕਿਸੇ ਵੀ ਸੇਵਾ ਕੇਂਦਰ ਵਿੱਚ ਜਾ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਤਹਿਸੀਲ ਕਪੂਰਥਲਾ (Tehsil Kapurthala) ਵਿੱਚ 7, ਸੁਲਤਾਨਪੁਰ ਲੋਧੀ ਵਿੱਚ 5, ਭੁਲੱਥ ਅਤੇ ਫਗਵਾੜਾ (Phagwara) ਵਿੱਚ 4-4 ਸੇਵਾ ਕੇਂਦਰ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰ ਰਹੇ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ (amit kumar) ਪੰਚਾਲ ਨੇ ਦੱਸਿਆ ਕਿ ਸੇਵਾ ਕੇਂਦਰ ਦੀਆਂ ਸੇਵਾਵਾਂ ਪ੍ਰਾਪਤ ਕਰਨ ਲਈ, ਘਰ ਬੈਠੇ ਹੀ ਟੋਕਨ ਨਾਲ ਸਬੰਧਤ QR ਕੋਡ ਆਨਲਾਈਨ ਬਣਾਇਆ ਜਾ ਸਕਦਾ ਹੈ। ਇਹ ਕੋਡ ਨੂੰ ਸਕੈਨ ਕਰਕੇ ਜਾਂ 98555-01076 ‘ਤੇ WhatsApp ਰਾਹੀਂ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ, ਇਹ ਸੇਵਾਵਾਂ ਘਰ ਬੈਠੇ 1076 ‘ਤੇ ਡਾਇਲ ਕਰਕੇ ਵੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਵਿੱਚ ਕਿਸੇ ਵੀ ਸਮੱਸਿਆ ਦੀ ਸੂਰਤ ਵਿੱਚ ਜਾਂ ਕੋਈ ਸ਼ਿਕਾਇਤ ਦਰਜ ਕਰਵਾਉਣ ਲਈ ਹੈਲਪਲਾਈਨ ਨੰਬਰ (helpline number) 1100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ, ਪੰਜਾਬ ਸਰਕਾਰ ਦੇ ਜਨਤਕ ਸ਼ਿਕਾਇਤ ਨਿਵਾਰਣ ਪੋਰਟਲ ‘ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

Read More: ਪੰਜਾਬ ਨੇ ਸੇਵਾ ਕੇਂਦਰ ਚਲਾਉਣ ਲਈ ਅਪਣਾਇਆ ਨਵਾਂ ਮਾਡਲ, ਅਗਲੇ 5 ਸਾਲਾਂ ‘ਚ ਹੋਵੇਗੀ 200 ਕਰੋੜ ਰੁਪਏ ਦੀ ਬੱਚਤ

Scroll to Top