Site icon TheUnmute.com

ਨਿਰਪੱਖ, ਸਵੱਛ ਅਤੇ ਪਾਰਦਰਸ਼ੀ ਚੋਣ ਕਰਵਾਉਣ ‘ਚ ਨਾਗਰਿਕ ਵੀ ਕਰਨ ਸਹਿਯੋਗ: ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

Anurag Agarwal

ਚੰਡੀਗੜ੍ਹ, 20 ਮਾਰਚ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ (Anurag Agarwal) ਨੇ ਕਿਹਾ ਕਿ ਲੋਕ ਸਭਾ ਆਮ ਚੋਣ-2024 ਦੇ ਮੱਦੇਨਜਰ ਚੋਣ ਜਾਬਤਾ ਦੀ ਪਾਲਣਾ ਵਿਚ ਹੁਣ ਆਮ ਜਨਤਾ ਵੀ ਕਮਿਸ਼ਨ ਦੇ ਲਈ ਇਕ ਮਹਤੱਵਪੂਰਨ ਭੁਮਿਕਾ ਅਦਾ ਕਰੇਗੀ। ਨਾਗਰਿਕਾਂ ਨੂੰ ਚੌਕਸ ਹੋ ਕੇ ਚੋਣ ਵਿਚ ਹਿੱਸਾ ਲੈਣਾ ਹੋਵੇਗਾ। ਇਸ ਦੇ ਲਈ ਚੋਣ ਕਮਿਸ਼ਨ ਨੇ ਸੀ-ਵਿਜਿਲ ਮੋਬਾਇਲ ਐਪ ਵਿਕਸਿਤ ਕੀਤੀ ਹੈ। ਸੀ-ਵਿਜਿਲ ਐਪ ਰਾਹੀਂ ਆਮਜਨਤਾ ਨੁੰ ਚੋਣ ਆਬਜਰਵਰ ਦੇ ਸਮਾਨ ਇਕ ਸ਼ਕਤੀ ਪ੍ਰਦਾਨ ਕੀਤੀ ਹੈ, ਜਿਸ ‘ਤੇ ਚੋਣ ਜਾਬਤਾ ਦਾ ਉਲੰਘਣ ਹੋਣ ਦੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਨਾਗਰਿਕ ਆਪਣੇ ਮੋਬਾਇਲ ਤੋਂ ਫੋਟੋ ਤੇ ਵੀਡੀਓ , ਓਡੀਓ ਵੀ ਸੀ-ਵਿਜਿਲ ਐਪ ‘ਤੇ ਭੇਜ ਸਕਦੇ ਹਨ। 10 ਮਿੰਟ ਦੇ ਅੰਦਰ-ਅੰਦਰ ਸਬੰਧਿਤ ਸ਼ਿਕਾਇਤ ‘ਤੇ ਐਕਸ਼ਨ ਲਿਆ ਜਾਵੇਗਾ।

ਉਨ੍ਹਾਂ (Anurag Agarwal) ਨੇ ਕਿਹਾ ਕਿ ਨਾਗਰਿਕ ਕਮਿਸ਼ਨ ਦੇ ਲਈ ਇਕ ਮਹਤੱਵਪੂਰਨ ਕੜੀ ਦਾ ਕੰਮ ਕਰਣਗੇ ਅਤੇ ਨਿਰਪੱਖ, ਸਵੱਛ ਅਤੇ ਪਾਰਦਰਸ਼ੀ ਬਨਾਉਣ ਵਿਚ ਸਹਿਯੋਗ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਨਾਗਰਿਕ ਗੂਗਲ ਪਲੇ ਸਟੋਰ ਤੋਂ ਇਸ ਐਪਲੀਕੇਸ਼ਨ ਨੂੰ ਏਂਡਰਾਇਡ ਫੋਨ ਅਤੇ ਐਪ ਸਟੋਰ ਤੋਂ ਆਈ ਫੋਨ ‘ਤੇ ਡਾਉਨਲੋਡ ਕਰ ਸਕਦੇ ਹਨ। ਆਮ ਜਨਤਾ ਫੋਟੋ ਖਿੱਚ ਸਕਦੀ ਹੈ ਜਾਂ ਦੋ ਮਿੰਟ ਦੀ ਵੀਡੀਓ ਵੀ ਰਿਕਾਰਡ ਕਰ ਕੇ ਇਸ ਐਪ ‘ਤੇ ਅਪਲੋਡ ਕਰ ਸਕਦੇ ਹਨ। ਉਹ ਫੋਟੋ ਅਤੇ ਵੀਡੀਓ ਜੀਪੀਐਸ ਲੋਕੇਸ਼ਨ ਦੇ ਨਾਲ ਐਪ ‘ਤੇ ਅਪਲੋਡ ਹੋ ਜਾਵੇਗੀ।

ਸ਼ਿਕਾਇਤ ਦਰਜ ਕਰਨ ਦੇ 10 ਮਿੰਟਾਂ ਵਿਚ ਸ਼ਿਕਾਇਤ ਦਾ ਹੱਲ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਸਬੰਧਿਤ ਸ਼ਿਕਾਇਤ ਨੈਸ਼ਨਲ ਗ੍ਰੀਵੇਂਸ ਰਿਡਰੇਸਲ ਸਿਸਟਮ ਪੋਰਟਲ ‘ਤੇ ਵੀ ਪਾ ਸਕਦੇ ਹਨ। ਉਨ੍ਹਾਂ ਨੇ ਦਸਿਆ ਕਿ ਫਲਾਇੰਗ ਸਕੁਆਡ, ਸਟੇਟਿਕ ਸਰਵਿਲੈਂਸ ਟੀਮਾਂ ਦੀ ਲਾਇਵ ਜਾਣਕਾਰੀ ਰਹਿੰਦੀ ਹੈ ਅਤੇ ਸੀ-ਵਿਜਿਲ ਐਪ ‘ਤੇ ਜਿਸ ਸਥਾਨ ਤੋਂ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਨੇੜੇ ਟੀਮਾਂ ਤੁਰੰਤ ਉੱਥੇ ਪਹੁੰਚਣਗੀਆਂ। ਚੋਣ ਪ੍ਰਕ੍ਰਿਆ ਨੂੰ ਲੈ ਕੇ ਕਰਮਚਾਰੀਆਂ ਨੁੰ ਦਿੱਤੀ ਗਈ ਸਿਖਲਾਈ

ਅਨੁਰਾਗ ਅਗਰਵਾਲ ਨੇ ਦਸਿਆ ਕਿ ਲੋਕ ਸਭਾ ਆਮ ਚੋਣ 2024 ਦੇ ਮੱਦੇਨਜਰ ਚੋਣ ਪ੍ਰਕ੍ਰਿਆ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ‘ਤੇ ਰਾਜ ਪੱਧਰੀ ਮਾਸਟਰ ਟ੍ਰੇਨਰਸ ਨੇ ਕਰਮਚਾਰੀਆਂ ਨੂੰ ਸਿਖਲਾਈ ਪ੍ਰਦਾਨ ਕੀਤੀ। ਇਸ ਤੋਂ ਇਲਾਵਾ, 16 ਲੋਡਲ ਅਧਿਕਾਰੀ ਵੀ ਨਾਮਜਦ ਕੀਤੇ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਚੋਣ ਜਾਬਤਾ ਦਾ ਪਾਲਣ ਯਕੀਨੀ ਕਰਨ ਲਈ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਸੂਬਿਆਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਰਾਜ ਪੱਧਰ ‘ਤੇ ਤੇ ਜ਼ਿਲ੍ਹਾ ਪੱਧਰ ‘ਤੇ ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ (ਐਮਸੀਐਮਸੀ) ਗਠਨ ਕੀਤੀ ਗਈ ਹੈ, ਜੋ ਚੋਣ ਦੌਰਾਨ ਉਮੀਦਵਾਰਾਂ ਤੇ ਰਾਜਨੀਤਿਕ ਪਾਰਟੀਆਂ ਵੱਲੋਂ ਜਾਰੀ ਇਸ਼ਤਿਹਾਰਾਂ ਜਾਂ ਕਿਸੇ ਤਰ੍ਹਾ ਦੀ ਪੇਡ ਨਿਯੂਜ਼ ‘ਤੇ ਨਿਗਰਾਨੀ ਰੱਖੇਗੀ।

ਰਾਜ ਪੱਧਰ ‘ਤੇ ਗਠਨ ਐਮਸੀਐਮਸੀ ਦੇ ਚੇਅਰਮੈਨ ਮੁੱਖ ਚੋਣ ਅਧਿਕਾਰੀ ਹਨ। ਪੀਆਈਬੀ/ਬੀਓਸੀ ਦੇ ਵਧੀਕ ਮਹਾਨਿਦੇਸ਼ਕ/ਨਿਦੇਸ਼ਕ ਪੱਧਰ ਦੇ ਅਧਿਕਾਰੀ, ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਸੁਪਰਵਾਈਜਰ, ਭਾਰਤੀ ਸੂਚਨਾ ਸੇਵਾ ਦੇ ਅਧਿਕਾਰੀ, ਭਾਂਰਤੀ ਪ੍ਰੈਸ ਪਰਿਸ਼ਦ ਵੱਲੋਂ ਨਾਮਜਦ ਵਿਸ਼ੇਸ਼ ਨਾਗਰਿਕ ਜਾਂ ਪੱਤਰਕਾਰ ਇਸ ਕਮੇਟੀ ਦੇ ਮੈਂਬਰ ਹਨ, ਜਦੋਂ ਕਿ ਵਧੀਕ/ਸੰਯੁਕਤ ਮੁੱਖ ਚੋਣ ਅਧਿਕਾਰੀ ਕਮੇਟੀ ਦੇ ਮੈਂਬਰਜ ਸਕੱਤਰ ਹਨ।

ਅਗਰਵਾਲ ਨੇ ਕਿਹਾ ਕਿ ਲੋਕਤੰਤਰ ਦਾ ਚੌਥਾ ਥੰਮ੍ਹ ਮੰਨੇ ਜਾਣ ਵਾਲੇ ਮੀਡੀਆ ਦੀ ਸਹੂਲਤ ਲਈ ਚੰਡੀਗੜ੍ਹ ਮੁੱਖ ਚੋਣ ਅਧਿਕਾਰੀ ਦੇ ਦਫਤਰ ਵਿਚ ਮੀਡੀਆ ਸੈਂਟਰ ਸਥਾਪਿਤ ਕੀਤਾ ਗਿਆ ਹੈ। ਜਿਲ੍ਹਾ ਪੱਧਰ ‘ਤੇ ਵੀ ਜਿਲ੍ਹਾ ਸੂਚਨਾ, ਜਲ ਸਪੰਰਕ ਅਧਿਕਾਰੀ ਦਫਤਰ ਵਿਚ ਵੀ ਮੀਡੀਆ ਸੈਂਟਰ ਸਥਾਪਿਤ ਰਹਿਣਗੇ। ਲੋਕਾਂ ਨੂੰ ਚੋਣ ਦੇ ਪ੍ਰਤੀ ਜਾਗਰੁਕ ਕਰਨ ਦੇ ਨਾਲ-ਨਾਲ ਕਮਿਸ਼ਨ ਨੂੰ ਵੀ ਚੋਣ ਪ੍ਰਕ੍ਰਿਆ ਨਾਲ ਸਬੰਧਿਤ ਖਬਰਾਂ ਦੀ ਪੱਲ-ਪੱਲ ਦੀ ਜਾਣਕਾਰੀ ਦੇਣਗੇ। ਉਨ੍ਹਾਂ ਨੇ ਮੀਡੀਆ ਨੁੰ ਵੀ ਅਪੀਲ ਕੀਤੀ ਹੈ ਕਿ ਉਹ ਚੋਣ ਦਾ ਪਰਵ ਦੇਸ਼ ਦਾ ਗਰਵ ਵਿਚ ਖੁਦ ਸ਼ਾਮਲ ਹੋਣ ਅਤੇ ਆਮਜਨਤਾ ਨੂੰ ਵੀ ਵੱਧ ਚੜ੍ਹ ਕੇ ਵੋਟ ਕਰਨ ਲਈ ਜਾਗਰੁਕ ਕਰਨ।

Exit mobile version