CJI BR Gavai

CJI BR Gavai: ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਨੇ 52ਵੇਂ ਚੀਫ਼ ਜਸਟਿਸ ਵਜੋਂ ਅਹੁਦਾ ਸਾਂਭਿਆ

ਦਿੱਲੀ 14 ਮਈ 2025: ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ (CJI BR Gavai) ਨੇ ਬੁੱਧਵਾਰ ਨੂੰ ਭਾਰਤ ਦੇ ਮੁੱਖ ਜੱਜ (CJI) ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਹੁੰ ਚੁਕਾਈ ਹੈ। ਸੀਜੇਆਈ ਬੀਆਰ ਗਵਈ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਹੋਰ ਪਤਵੰਤਿਆਂ ਤੋਂ ਵਧਾਈਆਂ ਸਵੀਕਾਰ ਕੀਤੀਆਂ।

ਜਿਕਰਯੋਗ ਹੈ ਕਿ ਜਸਟਿਸ ਗਵਈ ਨੇ ਜਸਟਿਸ ਸੰਜੀਵ ਖੰਨਾ ਦੀ ਥਾਂ ਲਈ, ਜੋ ਕੱਲ੍ਹ ਸੇਵਾਮੁਕਤ ਹੋ ਗਏ ਸਨ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਦੀ 30 ਤਾਰੀਖ਼ ਨੂੰ, ਕਾਨੂੰਨ ਮੰਤਰਾਲੇ ਨੇ ਜਸਟਿਸ ਗਵਈ ਨੂੰ ਭਾਰਤ ਦੇ 52ਵੇਂ ਚੀਫ਼ ਜਸਟਿਸ (CJI BR Gavai) ਵਜੋਂ ਨਿਯੁਕਤ ਕਰਨ ਸੰਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ। 16 ਅਪ੍ਰੈਲ ਨੂੰ ਸੀਜੇਆਈ ਖੰਨਾ ਨੇ ਕੇਂਦਰ ਸਰਕਾਰ ਨੂੰ ਉਨ੍ਹਾਂ ਦੇ ਨਾਮ ਦੀ ਸਿਫ਼ਾਰਸ਼ ਕੀਤੀ।

ਪਰੰਪਰਾ ਦੇ ਮੁਤਾਬਕ ਮੌਜੂਦਾ ਸੀਜੇਆਈ ਸਭ ਤੋਂ ਸੀਨੀਅਰ ਜੱਜ ਨੂੰ ਆਪਣੇ ਉੱਤਰਾਧਿਕਾਰੀ ਵਜੋਂ ਸਿਫ਼ਾਰਸ਼ ਕਰਦੇ ਹਨ। ਜਸਟਿਸ ਗਵਈ ਸੀਨੀਅਰਤਾ ਦੇ ਕ੍ਰਮ ‘ਚ ਸਭ ਤੋਂ ਉੱਚੇ ਸਨ, ਜਿਸ ਕਾਰਨ ਉਨ੍ਹਾਂ ਦੇ ਨਾਮ ਦੀ ਸਿਫ਼ਾਰਸ਼ ਕੀਤੀ ਗਈ ਸੀ। ਕਾਨੂੰਨ ਮੰਤਰਾਲੇ ਨੇ ਸੀਜੇਆਈ ਜਸਟਿਸ ਖੰਨਾ ਨੂੰ ਆਪਣੇ ਉੱਤਰਾਧਿਕਾਰੀ ਦਾ ਨਾਮ ਦੇਣ ਲਈ ਅਧਿਕਾਰਤ ਅਪੀਲ ਕੀਤੀ ਸੀ।

Read More: Chief Justice Of India: ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਅੱਜ ਭਾਰਤ ਦੇ ਅਗਲੇ ਚੀਫ਼ ਜਸਟਿਸ ਵਜੋਂ ਸੰਭਾਲਣਗੇ ਅਹੁਦਾ

Scroll to Top