CJP Protest : ਅਭਿਜੀਤ ਦੀਪਕੇ, ਸੌਰਵ ਦਾਸ ਤੇ ਰੰਕਾ ਨੂੰ ਵੀ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਿਆ

10 ਅਕਤੂਬਰ 2026: ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ, ਆਸ਼ੂਤੋਸ਼ ਰਾਂਕਾ ਅਤੇ ਸੌਰਵ ਦਾਸ ਨੂੰ ਦਿੱਲੀ ਹਵਾਈ ਅੱਡੇ ‘ਤੇ ਹਿਰਾਸਤ ਵਿੱਚ ਲਿਆ ਗਿਆ। ਉਹ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਐਸਆਈਆਰ ਦੀ ਮੁਅੱਤਲੀ ਦੀ ਮੰਗ ਨੂੰ ਲੈ ਕੇ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਜੰਤਰ-ਮੰਤਰ ਪਹੁੰਚੇ ਸਨ।

ਇਸ ਤੋਂ ਪਹਿਲਾਂ, ਯੂਟਿਊਬਰ ਧਰੁਵ ਰਾਠੀ ਅਤੇ 600 ਹੋਰ ਸਮਰਥਕਾਂ ਨੂੰ ਵੀ ਰਾਜਧਾਨੀ ਦੇ ਵੱਖ-ਵੱਖ ਸਥਾਨਾਂ ‘ਤੇ ਹਿਰਾਸਤ ਵਿੱਚ ਲਿਆ ਗਿਆ ਸੀ। ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ 38,000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਵਾਹਨਾਂ ਨੂੰ ਰੋਕਣ ਲਈ ਸੜਕਾਂ ‘ਤੇ ਮੇਖਾਂ ਲਗਾਈਆਂ ਗਈਆਂ ਹਨ।

Read More: CJP Protest : ਦੀਪਕੇ ਦਾ ਜਹਾਜ਼ ਦਿੱਲੀ ਹਵਾਈ ਅੱਡੇ ‘ਤੇ ਉਤਰਿਆ, ਹਿਰਾਸਤ ‘ਚ ਲੈ ਸਕਦੀ ਪੁਲਿਸ

ਵਿਦੇਸ਼

Scroll to Top