Site icon TheUnmute.com

ਇਸ ਸਾਬਕਾ ਕੈਬਨਿਟ ਮੰਤਰੀ ਵਲੋਂ ਕੀਤਾ ਰਾਜ ਸਭਾ ਸੀਟ ਲਈ ਦਾਅਵਾ, ਪੜ੍ਹੋ ਪੂਰੀ ਖ਼ਬਰ

Jagmohan Singh Kang

ਚੰਡੀਗੜ੍ਹ 18 ਮਾਰਚ 2022: ਵਿਧਾਨ ਸਭਾ ਚੌਣਾਂ ਦੌਰਾਨ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ (Jagmohan Singh Kang) ਵਲੋਂ ਰਾਜ ਸਭਾ ਸੀਟ ਲਈ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੇਰਾ ਰਾਜਨੀਤੀ ‘ਚ ਲੰਬਾ ਸਿਆਸੀ ਤਜਰਬਾ ਹੈ। ਇਹ ਰਾਜ ਸਭਾ ਮੈਂਬਰ ਲਈ ਜ਼ਰੂਰੀ ਹੈ। ਹਾਲਾਂਕਿ ਉਨ੍ਹਾਂ ਇਹ ਜ਼ਰੂਰ ਕਿਹਾ ਕਿ ਉਨ੍ਹਾਂ ਨੂੰ ਰਾਜ ਸਭਾ ਦੀ ਟਿਕਟ ਮਿਲਦੀ ਹੈ ਜਾਂ ਨਹੀਂ, ਇਸ ਦਾ ਫੈਸਲਾ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ। ਕੰਗ ਜਲਦੀ ਹੀ ਉਨ੍ਹਾਂ ਨੂੰ ਮਿਲ ਸਕਦੇ ਹਨ। ਪੰਜਾਬ ਚੋਣਾਂ ਤੋਂ ਪਹਿਲਾਂ ਟਿਕਟ ਕੱਟੇ ਜਾਣ ਤੋਂ ਬਾਅਦ ਕੰਗ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ ਸਨ।

ਪੰਜਾਬ ‘ਚ ਰਾਜ ਸਭਾ ਦੀਆਂ 5 ਸੀਟਾਂ ਖਾਲੀ ਹੋ ਰਹੀਆਂ ਹਨ। ਪੰਜਾਬ ਵਿੱਚ ਜਿੱਤੀਆਂ 92 ਸੀਟਾਂ ਦੀ ਗੱਲ ਕਰੀਏ ਤਾਂ ‘ਆਪ’ ਦੇ ਉਮੀਦਵਾਰ ਦੀ ਜਿੱਤ ਦੀ ਉਮੀਦ ਹੈ।ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਟਿਕਟਾਂ ਦੀ ਵੰਡ ਤੋਂ ਬਾਅਦ ਹੀ ਕੰਗ ਸੁਰਖੀਆਂ ਵਿੱਚ ਆਏ ਸਨ। ਉਹ ਖਰੜ ਸੀਟ ਤੋਂ ਆਪਣੇ ਬੇਟੇ ਲਈ ਟਿਕਟ ਦੀ ਮੰਗ ਕਰ ਰਹੇ ਸਨ। ਹਾਲਾਂਕਿ ਕਾਂਗਰਸ ਨੇ ਵਿਜੇ ਟਿੰਕੂ ਨੂੰ ਦਿੱਤੀ। ਇਸ ਤੋਂ ਬਾਅਦ ਕੰਗ ਨੇ ਬਗਾਵਤ ਕਰ ਦਿੱਤੀ ਸੀ । ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੀ ਟਿਕਟ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੱਟਵਾਈ ਹੈ।

Exit mobile version