Imran Khan

ਇਮਰਾਨ ਖਾਨ ਦੇ ਘਰ ‘ਚ 40 ਅੱਤਵਾਦੀਆਂ ਦੇ ਲੁਕੇ ਹੋਣ ਦਾ ਦਾਅਵਾ, ਪੁਲਿਸ ਨੇ ਕੀਤੀ ਘੇਰਾਬੰਦੀ

ਚੰਡੀਗੜ੍ਹ, 17 ਮਈ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਘਟਨਾਕ੍ਰਮ ਅਨੁਸਾਰ ਸਾਬਕਾ ਪ੍ਰਧਾਨ ਮੰਤਰੀ ਦੀ ਲਾਹੌਰ ਸਥਿਤ ਜ਼ਮਾਨ ਪਾਰਕ ਸਥਿਤ ਰਿਹਾਇਸ਼ ਨੂੰ ਪੁਲਿਸ ਨੇ ਘੇਰਾ ਪਾ ਲਿਆ ਹੈ | ਪਾਕਿਸਤਾਨ ਸਥਿਤ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਇਮਰਾਨ ਦੇ ਜ਼ਮਾਨ ਪਾਰਕ ਵਾਲੇ ਘਰ ‘ਚ 30-40 ਅੱਤਵਾਦੀ ਲੁਕੇ ਹੋਏ ਹਨ। ਇਸ ਦੌਰਾਨ ਪੰਜਾਬ ਦੀ ਅੰਤਰਿਮ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਲਾਹੌਰ ਸਥਿਤ ਜ਼ਮਾਨ ਪਾਰਕ ਸਥਿਤ ਰਿਹਾਇਸ਼ ‘ਤੇ ਪਨਾਹ ਲੈਣ ਵਾਲੇ 30-40 ਅੱਤਵਾਦੀਆਂ ਨੂੰ ਪੁਲਿਸ ਹਵਾਲੇ ਕਰਨ ਲਈ ਪੀਟੀਆਈ ਨੂੰ 24 ਘੰਟਿਆਂ ਦੀ ਸਮਾਂ ਸੀਮਾ ਦਿੱਤੀ ਹੈ।

ਰਿਪੋਰਟਾਂ ਮੁਤਾਬਕ ਕਾਰਜਕਾਰੀ ਸੂਚਨਾ ਮੰਤਰੀ ਆਮਿਰ ਮੀਰ ਨੇ ਲਾਹੌਰ ‘ਚ ਕਿਹਾ ਕਿ ਪੀਟੀਆਈ ਨੂੰ ਇਨ੍ਹਾਂ ਅੱਤਵਾਦੀਆਂ ਨੂੰ ਸੌਂਪ ਦੇਣਾ ਚਾਹੀਦਾ ਹੈ। ਜੇਕਰ ਉਹ ਅਜਿਹਾ ਨਹੀਂ ਕਰਦੇ ਹਨ, ਤਾਂ ਕਾਨੂੰਨ ਆਪਣਾ ਰਾਹ ਅਪਣਾ ਲਵੇਗਾ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਸੀ। ਸਰਕਾਰ ਨੂੰ ਇਸ ਸਬੰਧੀ ਕਈ ਭਰੋਸੇਯੋਗ ਖੁਫੀਆ ਰਿਪੋਰਟਾਂ ਮਿਲੀਆਂ ਸਨ।

ਉਨ੍ਹਾਂ ਕਿਹਾ ਕਿ ਇਹ ਰਿਪੋਰਟ ਬਹੁਤ ਖ਼ਤਰਨਾਕ ਹੈ। ਇਸ ਦਾ ਖੁਲਾਸਾ ਕਰਦੇ ਹੋਏ ਆਮਿਰ ਮੀਰ ਨੇ ਕਿਹਾ ਕਿ ਏਜੰਸੀਆਂ ਨੇ ਜੀਓ-ਫੈਂਸਿੰਗ ਰਾਹੀਂ ਇਮਰਾਨ ਖਾਨ (Imran Khan) ਦੀ ਰਿਹਾਇਸ਼ ‘ਤੇ ਅੱਤਵਾਦੀਆਂ ਦੀ ਮੌਜੂਦਗੀ ਦੀ ਪੁਸ਼ਟੀ ਕੀਤੀ ਸੀ। ਇਸ ਦੌਰਾਨ ਉਨ੍ਹਾਂ ਇਮਰਾਨ ਖਾਨ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੀਟੀਆਈ ਮੁਖੀ ਇਕ ਸਾਲ ਤੋਂ ਵੱਧ ਸਮੇਂ ਤੋਂ ਫੌਜ ਨੂੰ ਨਿਸ਼ਾਨਾ ਬਣਾ ਰਹੇ ਹਨ।

 

Scroll to Top