ਚੰਡੀਗੜ੍ਹ 08 ਜੁਲਾਈ 2022: ਸੂਬੇ ‘ਚ ਉਪ ਮੁੱਖ ਮੰਤਰੀ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ (Punjab Government) ਦੇ ਬੁਲਾਰੇ ਨੇ ਅੱਜ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਉਪ ਮੁੱਖ ਮੰਤਰੀ ਦੀ ਨਿਯੁਕਤੀ ਦਾ ਕੋਈ ਪ੍ਰਸਤਾਵ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਆਉਣ ਵਾਲੀਆਂ ਅਜਿਹੀਆਂ ਸਾਰੀਆਂ ਖ਼ਬਰਾਂ ਬਿਨਾਂ ਕਿਸੇ ਆਧਾਰ ਦੇ ਹਨ। ਬੁਲਾਰੇ ਨੇ ਮੀਡੀਆ ਨੂੰ ਬੇਨਤੀ ਕੀਤੀ ਕਿ ਅਜਿਹੀਆਂ ਖਬਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ ਪਹਿਲਾਂ ਇਸ ਦੀ ਪੁਸ਼ਟੀ ਕੀਤੀ ਜਾਵੇ। ਅਸੀਂ ਅਜਿਹੀਆਂ ਝੂਠੀਆਂ ਖ਼ਬਰਾਂ ਦੀ ਰਿਪੋਰਟਿੰਗ ਦੀ ਨਿੰਦਾ ਕਰਦੇ ਹਾਂ।
ਨਵੰਬਰ 23, 2024 6:38 ਪੂਃ ਦੁਃ