Site icon TheUnmute.com

ਡਿਪਟੀ CM ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਦਿੱਤਾ ਸਪੱਸ਼ਟੀਕਰਨ

Punjab Government

ਚੰਡੀਗੜ੍ਹ 08 ਜੁਲਾਈ 2022: ਸੂਬੇ ‘ਚ ਉਪ ਮੁੱਖ ਮੰਤਰੀ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ (Punjab Government) ਦੇ ਬੁਲਾਰੇ ਨੇ ਅੱਜ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਉਪ ਮੁੱਖ ਮੰਤਰੀ ਦੀ ਨਿਯੁਕਤੀ ਦਾ ਕੋਈ ਪ੍ਰਸਤਾਵ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਆਉਣ ਵਾਲੀਆਂ ਅਜਿਹੀਆਂ ਸਾਰੀਆਂ ਖ਼ਬਰਾਂ ਬਿਨਾਂ ਕਿਸੇ ਆਧਾਰ ਦੇ ਹਨ। ਬੁਲਾਰੇ ਨੇ ਮੀਡੀਆ ਨੂੰ ਬੇਨਤੀ ਕੀਤੀ ਕਿ ਅਜਿਹੀਆਂ ਖਬਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ ਪਹਿਲਾਂ ਇਸ ਦੀ ਪੁਸ਼ਟੀ ਕੀਤੀ ਜਾਵੇ। ਅਸੀਂ ਅਜਿਹੀਆਂ ਝੂਠੀਆਂ ਖ਼ਬਰਾਂ ਦੀ ਰਿਪੋਰਟਿੰਗ ਦੀ ਨਿੰਦਾ ਕਰਦੇ ਹਾਂ।

Exit mobile version