ਚੰਡੀਗੜ੍ਹ, 23 ਅਕਤੂਬਰ 2026: ਇਹ ਦੇਖਣ ‘ਚ ਆਇਆ ਹੈ ਕਿ ਮੀਡੀਆ ਦੇ ਕੁਝ ਹਿੱਸਿਆਂ ‘ਚ ਇਹ ਖ਼ਬਰ ਚਲਾਈ ਜਾ ਰਹੀ ਹੈ ਕਿ ਦਲਜੀਤ ਸਿੰਘ ਭੋਲਾ ਗਰੇਵਾਲ, ਐਮ.ਐਲ.ਏ. ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿਹਾ ਕਿ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਮੈਂਬਰ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਬੇਨਤੀ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਇਸ ਕਮੇਟੀ ਦੀ ਬਜਾਏ ਕਿਸੇ ਹੋਰ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਜਾਵੇ।
ਉਨ੍ਹਾਂ ਦੀ ਬੇਨਤੀ ਦੇ ਮੱਦੇਨਜ਼ਰ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਬਜਾਏ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਆਸ਼ਵਾਸਨਾਂ ਸਬੰਧੀ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ, ਜਿਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਰਿਹਾ ਹੈ।




