Barnala

ਮੀਤ ਹੇਅਰ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸਹਾਇਕ ਪ੍ਰੋਫੈਸਰ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ, ਕਈ ਜਣਿਆਂ ਨੂੰ ਹਿਰਾਸਤ ‘ਚ ਲਿਆ

ਬਰਨਾਲਾ 19 ਸਤੰਬਰ 2022: ਬਰਨਾਲਾ (Barnala) ਵਿੱਚ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ (Assistant professor and librarian) ਫਰੰਟ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਦਾ ਘਿਰਾਓ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਇਸ ਦੌਰਾਨ ਜਦੋਂ ਸਹਾਇਕ ਪ੍ਰੋਫੈਸਰ ਬੈਰੀਕੇਡਿੰਗ ਤੋੜ ਕੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਵੱਲ ਵਧੇ ਤਾਂ ਉਨ੍ਹਾਂ ਦੀ ਪੁਲਿਸ ਨਾਲ ਧੱਕਾ-ਮੁੱਕੀ ਸ਼ੁਰੂ ਗਈ |

ਦੱਸਿਆ ਜਾ ਰਿਹਾ ਇਸ ਦੌਰਾਨ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ ਇਸ ਲਾਠੀਚਾਰਜ ‘ਚ ਜ਼ਖਮੀ ਹੋਏ ਸਹਾਏ ਪ੍ਰੋਫੈਸਰ ਰੌਣੀ ਸਮੇਤ ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਨੇ ਪੰਜਾਬ ਸਰਕਾਰ ਤੇ ਪੁਲਿਸ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ ਕੀਤੀ | ਜਾਣਕਰੀ ਅਨੁਸਾਰ ਕਈ ਜਣਿਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ |

ਇਸਤੋਂ ਪਹਿਲਾ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਫਰੰਟ ਦੇ ਆਗੂਆਂ ਸ਼ਰਨਜੀਤ ਕੌਰ, ਤੇਜਿੰਦਰ ਕੌਰ, ਦਿਲਜੀਤ ਕੌਰ, ਗੌਰਵ, ਸੋਹੇਲ ਨੇ ਦੱਸਿਆ ਕਿ 25 ਸਾਲਾਂ ਦੇ ਸੰਘਰਸ਼ ਤੋਂ ਬਾਅਦ ਪੰਜਾਬ ਵਿੱਚ ਅਸਿਸਟੈਂਟ ਪ੍ਰੋਫੈਸਰਾਂ ਦੀ ਰੈਗੂਲਰ ਭਰਤੀ ਨਹੀਂ ਹੋਈ, ਪਰ ਸਰਕਾਰ ਦੀਆਂ ਤਕਨੀਕੀ ਖਾਮੀਆਂ ਕਾਰਨ ਅਦਾਲਤਾਂ ਵੱਲੋਂ ਭਰਤੀਆਂ ਦਾ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਗਿਆ ਹੈ ਅਤੇ ਸਿਹਤ ਤੇ ਸਿੱਖਿਆ ਸਬੰਧੀ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਵੱਲੋਂ ਇਨ੍ਹਾਂ ਭਰਤੀਆਂ ਦਾ ਨੋਟੀਫਿਕੇਸ਼ਨ ਰੱਦ ਕਰਵਾਉਣ ਲਈ ਅਦਾਲਤ ਵਿੱਚ ਕੋਈ ਯਤਨ ਨਹੀਂ ਕੀਤਾ ਗਿਆ।

Scroll to Top