ਪੁਲਵਾਮਾ ਜ਼ਿਲ੍ਹੇ ‘ਚ ਭਾਰਤੀ ਫੌਜ ਦੇ ਜਵਾਨਾਂ ਤੇ ਅੱ+ਤ +ਵਾ+ਦੀਆਂ ਵਿਚਾਲੇ ਮੁੱਠਭੇੜ

Pulwama

ਚੰਡੀਗੜ੍ਹ, 11 ਅਪ੍ਰੈਲ 2024: ਦੱਖਣੀ ਕਸ਼ਮੀਰ ਦੇ ਪੁਲਵਾਮਾ (Pulwama) ਜ਼ਿਲ੍ਹੇ ਦੇ ਫਸੀਪੋਰਾ ‘ਚ ਵੀਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱ.ਤ .ਵਾ.ਦੀਆਂ ਵਿਚਾਲੇ ਮੁੱਠਭੇੜ ਹੋਈ। ਮਿਲੀ ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਇਕ ਦੇਸ਼ ਵਿਰੋਧੀ ਅਨਸਰ ਨੂੰ ਮਾਰ ਦਿੱਤਾ ਹੈ। ਇਨ੍ਹਾਂ ਦੇ ਲੁਕੇ ਹੋਣ ਦੀ ਖ਼ਬਰ ‘ਤੇ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਮੁਕਾਬਲੇ ਦੌਰਾਨ ਇੱਕ ਨੂੰ ਢੇਰ ਕਰ ਦਿੱਤਾ ਗਿਆ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਅੱ.ਤ .ਵਾ.ਦੀਆਂ ਨੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ‘ਚ ਹਮਲੇ ‘ਚ ਇਕ ਗੈਰ-ਸਥਾਨਕ ਡਰਾਈਵਰ ਨੂੰ ਨਿਸ਼ਾਨਾ ਬਣਾਇਆ ਸੀ। ਇਨ੍ਹਾਂ ਨੇ ਰਿਜ਼ੋਰਟ ਦੇ ਕਮਰੇ ਵਿਚ ਦਾਖਲ ਹੋਏ ਅਤੇ ਡਰਾਈਵਰ ਕਮ ਗਾਈਡ ਨੂੰ ਗੋਲੀ ਮਾਰ ਦਿੱਤੀ। ਜ਼ਖਮੀ ਡਰਾਈਵਰ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਹ ਦੋ ਵਿਦੇਸ਼ੀ ਸੈਲਾਨੀਆਂ ਨੂੰ ਲੈ ਕੇ ਆਇਆ ਸੀ। ਜ਼ਖਮੀ ਦੀ ਪਛਾਣ ਦਿਲ ਰਣਜੀਤ ਸਿੰਘ ਵਾਸੀ ਦੇਹਰਾਦੂਨ, ਉਤਰਾਖੰਡ ਵਜੋਂ ਹੋਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।