ਚੰਡੀਗੜ੍ਹ, 31 ਅਗਸਤ 2024: ਬੀਤੀ ਰਾਤ ਲੁਧਿਆਣਾ ਦੀ ਕੇਂਦਰੀ ਜੇਲ੍ਹ (Ludhiana Central Jail) ‘ਚ ਚਾਹ ਪੀਣ ਨੂੰ ਲੈ ਕੇ ਕੈਦੀਆਂ ‘ਚ ਵਿਚਾਲੇ ਝੜੱਪ ਹੋ ਗਈ | ਮਾਮਲਾ ਇੰਨਾ ਵੱਧ ਗਿਆ ਕਿ ਕੁਝ ਕੈਦੀਆਂ ਨੇ ਮਿਲ ਕੇ ਸਟੀਲ ਦੇ ਡੱਬੇ ਨਾਲ ਇਕ ਕੈਦੀ ਦੇ ਸਿਰ ‘ਤੇ ਵਾਰ ਕਰ ਦਿੱਤਾ। ਘਟਨਾ ਤੋਂ ਬਾਅਦ ਜੇਲ੍ਹ ਸੁਰੱਖਿਆ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਬਾਹਰ ਕੱਢਿਆ।
ਜ਼ਖ਼ਮੀ ਨੂੰ ਪਹਿਲਾਂ ਜੇਲ੍ਹ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਹਾਲਤ ਵਿਗੜਦੀ ਦੇਖ ਕੇ ਜ਼ਖਮੀ ਵਿਅਕਤੀ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੇ ਸਿਰ ‘ਤੇ 6 ਟਾਂਕੇ ਲੱਗੇ। ਜਾਣਕਾਰੀ ਦਿੰਦੇ ਹੋਏ ਜ਼ਖਮੀ ਕੈਦੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕਰੀਬ 2 ਮਹੀਨੇ ਪਹਿਲਾਂ ਚੋਰੀ ਦਾ ਮੋਬਾਇਲ ਖਰੀਦਣ ਦੇ ਦੋਸ਼ ‘ਚ ਜੇਲ੍ਹ ਗਿਆ ਸੀ। ਦੋ ਦਿਨ ਪਹਿਲਾਂ ਉਸ ਦੀ ਜੇਲ੍ਹ ‘ਚ ਇੱਕ ਹੋਰ ਕੈਦੀ ਨਾਲ ਲੜਾਈ ਹੋ ਗਈ ਸੀ।
ਇਸੇ ਗੱਲ ਨੂੰ ਲੈ ਕੇ ਉਕਤ ਕੈਦੀ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਸ਼ੁੱਕਰਵਾਰ ਦੇਰ ਸ਼ਾਮ ਜਦੋਂ ਚਾਹ ਪੀ ਰਿਹਾ ਸੀ ਤਾਂ ਉਸ ‘ਤੇ ਸਟੀਲ ਦੇ ਡੱਬੇ ਨਾਲ ਹਮਲਾ ਕਰ ਦਿੱਤਾ। ਫਿਲਹਾਲ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਕੇਂਦਰੀ ਜੇਲ੍ਹ ਪੁਲਿਸ ਨੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।