Punjab police

ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁੱਠਭੇੜ: ਸੂਤਰ

ਚੰਡੀਗੜ੍ਹ 20 ਜੁਲਾਈ 2022: ਇਸ ਸਮੇਂ ਦੀ ਵੱਡੀ ਖ਼ਬਰ ਅਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਪਿੰਡ ਹੁਸ਼ਿਆਰ ਨਗਰ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁੱਠਭੇੜ ਜਾਰੀ ਹੈ | ਸੂਤਰਾਂ ਦੇ ਮੁਤਾਬਕ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸ੍ਕ ਫੋਰਸ ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ | ਦੱਸਿਆ ਜਾ ਰਿਹਾ ਹੈ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਮੁਲਜ਼ਮ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਅਤੇ ਪੁਲਿਸ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ |

ਸੂਤਰਾਂ ਦੇ ਮੁਤਾਬਕ ਪੁਲਿਸ ਨੇ ਗੁਪਤ ਜਾਣਕਾਰੀ ਦੇ ਅਧਾਰ ‘ਤੇ ਇਹ ਕਾਰਵਾਈ ਕੀਤੀ ਹੈ | ਇਸ ਮੁੱਠਭੇੜ ‘ਚ ਦੋਵੇਂ ਪਾਸਿਆਂ ਤੋਂ ਜ਼ਬਰਦਸਤ ਫਾਇਰਿੰਗ ਕੀਤੀ ਜਾ ਰਹੀ ਹੈ | ਇਸ ਦੌਰਾਨ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਪੁਲਿਸ ਦੀਆਂ ਟੀਮਾਂ ਪਹੁੰਚੀਆਂ ਹਨ | ਦੱਸਿਆ ਜਾ ਰਿਹਾ ਹੈ ਕਿ ਪਿਛਲੇ ਇਕ ਘੰਟੇ ਤੋਂ ਪੁਲਿਸ ਅਤੇ ਗੈਂਗਸਟਰਾਂ ਵਿਚ ਮੁੱਠਭੇੜ ਚੱਲ ਰਿਹਾ ਹੈ |ਪੰਜਾਬ ਪੁਲਿਸ ਨੇ ਸੁਰੱਖਿਆ ਦੇ ਮੱਦੇਨਜਰ ਆਸ-ਪਾਸ ਰਹਿੰਦੇ ਲੋਕਾਂ ਨੂੰ ਘਰਾਂ ‘ਚ ਹੀ ਰਹਿਣ ਲਈ ਕਿਹਾ ਗਿਆ ਹੈ ਤਾਂ ਜੋ ਕਿਸੇ ਵੀ ਆਮ ਨਾਗਰਿਕ ਨੂੰ ਨੁਕਸਾਨ ਨਾ ਹੋਵੇ |

Scroll to Top