ਚੰਡੀਗੜ੍ਹ, 13 ਨਵੰਬਰ 2024: ਪੰਜਾਬ ਯੂਨੀਵਰਸਿਟੀ (Panjab University) ‘ਚ ਅੱਜ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਹੱਥੋਂਪਾਈ ਹੋ ਗਈ | ਇਸ ਦੌਰਾਨ ਵਿਦਿਆਰਥੀਆਂ ਅਤੇ ਪੁਲਿਸ ‘ਚ ਹਲਕੀ ਧੱਕਾਮੁੱਕੀ ਹੋਈ ਹੈ | ਦਰਅਸਲ, ਵਿਦਿਆਰਥੀਆਂ ਸੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ | ਇਸ ਦੌਰਾਨ ਪੰਜਾਬ ਯੂਨੀਵਰਸਿਟੀ ‘ਚ ਮਾਹੌਲ ਭਖ ਗਿਆ |
ਇਸ ਦੌਰਾਨ ਪੁਲਿਸ ਨੇ ਵਿਦਿਆਰਥੀਆਂ ’ਤੇ ਹਲਕਾ ਲਾਠੀਚਾਰਜ ਵੀ ਕੀਤਾ। ਇਸ ਦੌਰਾਨ ਕੁਝ ਵਿਦਿਆਰਥੀ ਜ਼ਖਮੀ ਵੀ ਹੋਏ ਹਨ । ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਪਿੱਛੇ ਨਹੀਂ ਹਟਣਗੇ।
ਜਿਕਰਯੋਗ ਹੈ ਕਿ ਅੱਜ ਸੈਨੇਟ ਚੋਣਾਂ (Panjab University) ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹਿ ਵਿਦਿਆਰਥੀਆਂ ਨੇ ਉਪ ਕੁਲਪਤੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਸੀ ਅਤੇ ਵਿਦਿਆਰਥੀ ਇਕੱਠੇ ਹੋ ਕੇ ਰਵਾਨਾ ਹੋ ਗਏ। ਪਰ ਉਸੇ ਪਲ ਉਨ੍ਹਾਂ ਨੇ ਆਪਣੀ ਯੋਜਨਾ ਬਦਲ ਦਿੱਤੀ। ਇਸ ਤੋਂ ਬਾਅਦ ਉਹ ਲਾਅ ਆਡੀਟੋਰੀਅਮ ਵੱਲ ਵਧਣ ਲੱਗ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ | ਦਰਅਸਲ, ਉਥੇ ਪੰਜਾਬ ਵਿਜ਼ਨ 2047 ਪ੍ਰੋਗਰਾਮ ਚੱਲ ਰਿਹਾ ਸੀ। ਇਸ ਦੌਰਾਨ ਵਿਦਿਆਰਥੀ ਪਿੱਛੇ ਹਟਣ ਦੇ ਹੱਕ ‘ਚ ਨਹੀਂ ਸਨ।