ਚੰਡੀਗੜ੍ਹ 25 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਸੰਗਰੂਰ ਵਿਖੇ ਰਿਹਾਇਸ ਦੇ ਸਾਹਮਣੇ ਬੇਰੁਜ਼ਗਾਰ ਪੀਟੀਆਈ ਯੂਨੀਅਨ ਦੇ ਅਧਿਆਪਕਾਂ (PTI union teachers) ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀ ਦੀ ਪੁਲਿਸ ਨਾਲ ਝੜਪ ਹੋ ਗਈ ਤੇ ਉਨ੍ਹਾਂ ਨੂੰ ਰੋਕਣ ਲਈ ਪੁਲਿਸ ਨੇ ਪਾਣੀ ਦੀ ਬੁਛਾੜਾਂ ਦੀ ਵਰਤੋਂ ਵੀ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਦਰਸ਼ਨਕਾਰੀ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਸਾਹਮਣੇ ਜਾਣ ਦੀ ਕੋਸ਼ਿਸ਼ ਕਰ ਰਹੇ ਹਨ |
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਅਧਿਆਪਕਾਂ ਵਲੋਂ ਬੇਰੁਜ਼ਗਾਰ 646 ਪੀ.ਟੀ.ਆਈ ਯੂਨੀਅਨ ਵੱਲੋਂ ਆਪਣੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਇਸ ਦੌਰਾਨ ਵੱਡੀ ਗਿਣਤੀ ‘ਚ ਪੁਲਿਸ ਨੇ ਭਗਵੰਤ ਮਾਨ ਦੇ ਘਰ ਦੇ ਅੱਗੇ 100 ਮੀਟਰ ਤੱਕ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਪਰ ਅਧਿਆਪਕ ਅੱਗੇ ਵਧ ਰਹੇ ਸਨ ਅਤੇ ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ।