Zira

ਜ਼ੀਰਾ ‘ਚ ਪੰਚਾਇਤੀ ਚੋਣਾਂ ਦੀ ਨਾਮਜ਼ਦਗੀਆਂ ਮੌਕੇ ਦੋ ਧਿਰਾਂ ਵਿਚਾਲੇ ਝੜੱਪ, ਸਾਬਕਾ MLA ਕੁਲਬੀਰ ਸਿੰਘ ਜ਼ੀਰਾ ਜ਼ਖਮੀ

ਫ਼ਿਰੋਜ਼ਪੁਰ, 01 ਅਕਤੂਬਰ 2024: ਫ਼ਿਰੋਜ਼ਪੁਰ ਦੇ ਜ਼ੀਰਾ (Zira) ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ‘ਚ ਵਿਚਾਲੇ ਹਿੰਸਕ ਝੜੱਪ ਹੋ ਗਈ | ਜਿਸ ਤੋਂ ਬਾਅਦ ਇਲਾਕੇ ‘ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਨੂੰ ਲੈ ਕੇ ਜ਼ੀਰਾ ‘ਚ ਹੰਗਾਮਾ ਹੋਇਆ, ਜਿਸ ਦੌਰਾਨ ਕਥਿਤ ਤੌਰ ‘ਤੇ ਗੋਲੀ ਚੱਲਨ ਦੀ ਖ਼ਬਰ ਹੈ | ਇਸ ਦੌਰਾਨ ਦੋਵਾਂ ਧਿਰਾਂ ਨੇ ਇੱਕ-ਦੂਜੇ ‘ਤੇ ਇੱਟਾਂ, ਪੱਥਰਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ।

ਦਰਅਸਲ ਅੱਜ ਦੁਪਹਿਰ ਜਦੋਂ ਸਾਬਕਾ MLA ਕੁਲਬੀਰ ਸਿੰਘ ਜ਼ੀਰਾ ਆਪਣੇ ਸਮਰਥਕਾਂ ਸਮੇਤ ਕਾਂਗਰਸ ਦੇ ਪੰਚ ਅਤੇ ਸਰਪੰਚ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਜ਼ੀਰਾ (Zira) ਦੇ ਮੇਨ ਚੌਕ ਨੇੜੇ ਸੀਨੀਅਰ ਸੈਕੰਡਰੀ ਸਕੂਲ ਵੱਲ ਜਾ ਰਹੇ ਸਨ ਤਾਂ ਉੱਥੇ ਮੌਜੂਦ ਇੱਕ ਹੋਰ ਸਿਆਸੀ ਪਾਰਟੀ ਦੇ ਸਮਰਥਕ ਵੀ ਆ ਗਏ। ਇਹ ਸਮਰਥਕ ਆਮ ਆਦਮੀ ਪਾਰਟੀ ਦੇ ਦੱਸੇ ਜਾ ਰਹੇ ਹਨ | ਮਾਹੌਲ ਗਰਮ ਹੋਣ ਕਾਰਨ ਦੋਵਾਂ ਧਿਰਾਂ ਵਿਚਾਲੇ ਲੜਾਈ ਸ਼ੁਰੂ ਹੋ ਗਈ। ਇਸ ਦੌਰਾਨ ਗੋਲੀਬਾਰੀ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ। ਇਸ ਸਾਰੀ ਘਟਨਾ ‘ਚ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ (Kulbir Singh Zira) ਜ਼ਖ਼ਮੀ ਹੋ ਗਏ।

Read More: MP ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਾਂਗਰਸ ਆਗੂਆਂ ਦਾ ਗੁਰਦਾਸਪੁਰ DC ਦਫ਼ਤਰ ‘ਚ ਹੰਗਾਮਾ

ਇਸ ਦੇ ਨਾਲ ਹੀ ਮੌਕੇ ‘ਤੇ ਮੌਜੂਦ ਫ਼ਿਰੋਜ਼ਪੁਰ ਪੁਲਿਸ ਨੇ ਸਥਿਤੀ ‘ਤੇ ਕਾਬੂ ਪਾਉਣ ਲਈ ਜੱਦੋ ਜਹਿਦ ਕੀਤੀ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀ ਬੁਛਾੜਾਂ ਵੀ ਸੁੱਟੀਆਂ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਗੋਲੀਬਾਰੀ ਪੁਲਿਸ ਵੱਲੋਂ ਕੀਤੀ ਗਈ ਜਾਂ ਦੋਵਾਂ ਧਿਰਾਂ ਦੇ ਸਮਰਥਕਾਂ ਵੱਲੋਂ। ਪੁਲਿਸ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਜਿਕਰਯੋਗ ਹੈ ਕਿ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ 27 ਸਤੰਬਰ ਤੋਂ ਸ਼ੁਰੂ ਹੋ ਰਹੀਆਂ ਹਨ ਜੋ 4 ਅਕਤੂਬਰ ਤੱਕ ਜਾਰੀ ਰਹਿਣਗੀਆਂ। ਪੰਜਾਬ ‘ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ।

Scroll to Top