Site icon TheUnmute.com

ਲਖਨਊ ‘ਚ ਆਜ਼ਾਦੀ ਦਿਵਸ ਮੌਕੇ ਤਿਰੰਗਾ ਯਾਤਰਾ ਦੌਰਾਨ ਦੋ ਧਿਰਾਂ ਵਿਚਾਲੇ ਝੜਪ

Lucknow

ਚੰਡੀਗੜ੍ਹ 15 ਅਗਸਤ 2022: ਲਖਨਊ (Lucknow) ‘ਚ ਆਸ਼ਿਆਨਾ ਦੇ ਬੰਗਲਾ ਬਾਜ਼ਾਰ ਇਲਾਕੇ ‘ਚ ਸਥਿਤ ਚੰਦਰਿਕਾ ਦੇਵੀ ਮੰਦਰ ਦੇ ਸਾਹਮਣੇ ਸੋਮਵਾਰ ਨੂੰ ਆਜ਼ਾਦੀ ਦਿਵਸ ਮੌਕੇ ਤਿਰੰਗਾ ਯਾਤਰਾ ਦੌਰਾਨ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਇਸਦੇ ਨਾਲ ਹੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਿਸ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ। ਘਟਨਾ ਦੇ ਬਾਅਦ ਤੋਂ ਹੀ ਪੁਲਿਸ ਬਲ ਮੌਕੇ ‘ਤੇ ਤਾਇਨਾਤ ਹਨ।

ਪੁਲਿਸ ਨੇ ਦੱਸਿਆ ਕਿ ਫਿਲਹਾਲ ਸਥਿਤੀ ਕਾਬੂ ਹੇਠ ਹੈ। ਸਥਾਨਕ ਲੋਕਾਂ ਮੁਤਾਬਕ ਸਵੇਰੇ ਦੋ ਧਿਰਾਂ ਵਿਚਾਲੇ ਹੰਗਾਮਾ ਹੋ ਗਿਆ, ਜਿਸ ਤੋਂ ਬਾਅਦ ਕੁਝ ਲੋਕ ਬਾਜ਼ਾਰ ‘ਚ ਆ ਗਏ ਅਤੇ ਪੱਥਰਬਾਜ਼ੀ ਕੀਤੀ । ਦੋਵਾਂ ਧੜਿਆਂ ਦੇ ਲੋਕਾਂ ਦੇ ਹੱਥਾਂ ਵਿੱਚ ਪੱਥਰ ਸਨ। ਦੱਸਿਆ ਜਾ ਰਿਹਾ ਇਹ ਕਿ ਕੁਝ ਲੋਕਾਂ ਨੇ ਇੱਥੇ ਅਚਾਨਕ ਪਥਰਾਅ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਇਲਾਕੇ ‘ਚ ਮਾਹੌਲ ਅਜੇ ਵੀ ਤਣਾਅਪੂਰਨ ਬਣਿਆ ਹੋਇਆ ਹੈ। ਇਸ ਦੌਰਾਨ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

Exit mobile version