ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ‘ਚ ਦੋ ਧਿਰਾਂ ਵਿਚਾਲੇ ਝੜੱਪ, ਪੁਲਿਸ ਵਲੋਂ ਮਾਮਲਾ ਦਰਜ

Ranjit Avenue

ਅੰਮ੍ਰਿਤਸਰ, 28 ਮਈ 2023: ਅੰਮ੍ਰਿਤਸਰ ਦੇ ਰਣਜੀਤ ਐਵੇਨਿਊ (Ranjit Avenue) ਵਿਚ ਬੀਤੇ ਦਿਨ ਨੌਜਵਾਨਾਂ ਦੇ ਦੋ ਧੜਿਆਂ ਵਿੱਚ ਜ਼ਬਰਦਸਤ ਝੜੱਪ ਹੋਈ ਸੀ, ਜਿਸਦੇ ਵਿੱਚ ਨੌਜਵਾਨਾਂ ਵੱਲੋਂ ਇੱਕ ਦੂਜੇ ‘ਤੇ ਹਮਲਾ ਕੀਤਾ ਗਿਆ | ਇਸ ਝੜੱਪ ਦੌਰਾਨ ਇੱਕ ਦੂਜੇ ਦੀਆਂ ਪੱਗਾਂ ਵੀ ਲਾਹ ਦਿੱਤੀਆਂ | ਮੌਕੇ ‘ਤੇ ਮੌਜੂਦ ਲੋਕਾਂ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆ ‘ਤੇ ਅਪਲੋਡ ਕਰ ਦਿੱਤੀ |

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਏ.ਸੀ.ਪੀ ਵਰਿੰਦਰ ਸਿੰਘ ਖੋਸਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਸਾਨੂੰ ਇਕ ਜਾਣਕਾਰੀ ਮਿਲੀ ਸੀ ਕਿ ਬੀਤੇ ਕੱਲ੍ਹ ਅਣਪਛਾਤੇ ਵਿਅਕਤੀਆਂ ਵੱਲੋਂ ਰਣਜੀਤ ਐਵੇਨਿਊ ਵਿਖੇ ਹੁੱਲੜਬਾਜ਼ੀ ਕੀਤੀ ਗਈ | ਦੋਵਾਂ ਧਿਰਾਂ ਨੇ ਆਪਸ ਵਿੱਚ ਝਗੜਾ ਕੀਤਾ ਅਤੇ ਇਕ ਦੂਜੇ ਨੁੰ ਜ਼ਖਮੀ ਕਰ ਕੀਤਾ |

ਇਸ ਝਗੜੇ ਦੌਰਾਨ ਨੌਜਵਾਨਾਂ ਦੀਆਂ ਪੱਗਾਂ ਲਾ ਦਿੱਤੀਆਂ ਅਤੇ ਜਿਸ ਤੋਂ ਬਾਅਦ ਰਣਜੀਤ ਐਵੀਨਿਊ (Ranjit Avenue) ਥਾਣਾ ਵਿਖੇ ਸਾਰੇ ਅਣਪਛਾਤੇ ਨੌਜਵਾਨਾਂ ਦੇ ਖਿਲਾਫ ਆਈ ਪੀ ਐਸ ਦੀ ਧਾਰਾ 160,ਧਾਰਾ 148,ਧਾਰਾ 295A ਤਹਿਤ ਮਾਮਲਾ ਦਰਜ ਕੀਤਾ ਹੈ | ਉਨ੍ਹਾਂ ਨੇ ਕਿਹਾ ਹੈ ਕਿ ਸਾਨੂੰ ਮੌਕੇ ਦੀਆਂ ਵੀਡੀਓ ਵੀ ਮਿਲੀਆਂ ਹਨ, ਜਿਨ੍ਹਾਂ ਨੌਜਵਾਨਾਂ ਵੱਲੋਂ ਹੁੱਲੜਬਾਜ਼ੀ ਕੀਤੀ ਗਈ ਹੈ | ਉਕਤ ਨੌਜਵਾਨਾਂ ਨੂੰ ਜਲਦ ਹੀ ਹਿਰਾਸਤ ਵਿਚ ਲਿਆ ਜਾਵੇਗਾ ਅਤੇ ਅੰਮ੍ਰਿਤਸਰ ਵਿੱਚ ਕਿਸੇ ਵੀ ਨੌਜਵਾਨ ਵੱਲੋਂ ਹੁੱਲੜਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।