Cloudburst in Kishtwar

ਕਿਸ਼ਤਵਾੜ ਜ਼ਿਲ੍ਹੇ ‘ਚ ਫਟਿਆ ਬੱਦਲ, ਭਾਰੀ ਜਾਨ-ਮਾਲ ਦੇ ਨੁਕਸਾਨ ਦਾ ਖਦਸ਼ਾ

ਜੰਮੂ-ਕਸ਼ਮੀਰ,14 ਅਗਸਤ 2025: Cloudburst in Kishtwar district: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਚਿਸ਼ੋਤੀ ਪਿੰਡ ‘ਚ ਬੱਦਲ ਫਟਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ‘ਚ ਜਾਨ-ਮਾਲ ਦੇ ਨੁਕਸਾਨ ਦਾ ਖਦਸ਼ਾ ਹੈ। ਇਹ ਘਟਨਾ ਮਚੈਲ ਮਾਤਾ ਯਾਤਰਾ ਦੇ ਰਸਤੇ ‘ਤੇ ਸਥਿਤ ਪਦਰ ਸਬ-ਡਿਵੀਜ਼ਨ ‘ਚ ਵਾਪਰੀ। ਘਟਨਾ ਸਥਾਨ ‘ਤੇ ਬਚਾਅ ਕਾਰਜ ਜਾਰੀ ਹਨ। ਸਥਾਨਕ ਪ੍ਰਸ਼ਾਸਨ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਟੀਮਾਂ ਭੇਜੀਆਂ ਹਨ।

ਇਸ ਘਟਨਾ ‘ਚ 12 ਜਣਿਆਂ ਦੇ ਮਾਰੇ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ਅਤੇ ਖਬਰਾਂ ਮੁਤਾਬਕ ਸੱਤ ਲਾਸ਼ਾਂ ਬਰਾਮਦ ਕੀਤੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਬੱਦਲ ਫਟਣ ਦੀ ਘਟਨਾ ਤੋਂ ਬਾਅਦ, ਚਿਸ਼ੋਤੀ ਪਿੰਡ ‘ਚ ਅਚਾਨਕ ਹੜ੍ਹ ਆਇਆ, ਜਿਸ ਨਾਲ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ, ਪਰ ਜਾਨ-ਮਾਲ ਦੇ ਨੁਕਸਾਨ ਦੀ ਸੰਭਾਵਨਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨਡੀਆਰਐਫ ਦੀਆਂ ਟੀਮਾਂ ਬਚਾਅ ਕਾਰਜਾਂ ‘ਚ ਲੱਗੀਆਂ ਹੋਈਆਂ ਹਨ। ਦੋਵੇਂ ਪੁਲ, ਲੱਕੜ ਦਾ ਪੁਲ ਅਤੇ ਪੀਐਮਜੀਐਸਵਾਈ ਪੁਲ ਨੁਕਸਾਨੇ ਗਏ ਹਨ। ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਪੰਕਜ ਕੁਮਾਰ ਸ਼ਰਮਾ ਨੇ ਕਿਹਾ ਕਿ ਚਸ਼ੋਟੀ ਖੇਤਰ ‘ਚ ਅਚਾਨਕ ਹੜ੍ਹ ਆਇਆ, ਜੋ ਕਿ ਮਚੈਲ ਮਾਤਾ ਯਾਤਰਾ ਦਾ ਸ਼ੁਰੂਆਤੀ ਬਿੰਦੂ ਹੈ। ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।

ਵਿਰੋਧੀ ਧਿਰ ਦੇ ਆਗੂ ਸੁਨੀਲ ਕੁਮਾਰ ਸ਼ਰਮਾ ਅਤੇ ਸਥਾਨਕ ਵਿਧਾਇਕ ਨੇ ਮੌਕੇ ਦਾ ਦੌਰਾ ਕੀਤਾ ਹੈ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ, ਪਰ ਪ੍ਰਸ਼ਾਸਨ ਸਥਿਤੀ ਦਾ ਜਾਇਜ਼ਾ ਲੈਣ ‘ਚ ਲੱਗਾ ਹੋਇਆ ਹੈ।

ਕੇਂਦਰੀ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਵਿਰੋਧੀ ਧਿਰ ਦੇ ਆਗੂ ਅਤੇ ਸਥਾਨਕ ਵਿਧਾਇਕ ਸੁਨੀਲ ਕੁਮਾਰ ਸ਼ਰਮਾ ਤੋਂ ਇੱਕ ਜ਼ਰੂਰੀ ਸੁਨੇਹਾ ਮਿਲਣ ਤੋਂ ਬਾਅਦ, ਉਨ੍ਹਾਂ ਨੇ ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਪੰਕਜ ਕੁਮਾਰ ਸ਼ਰਮਾ ਨਾਲ ਗੱਲ ਕੀਤੀ। ਚਿਸ਼ੋਤੀ ਖੇਤਰ ‘ਚ ਇੱਕ ਵੱਡਾ ਬੱਦਲ ਫਟਿਆ ਹੈ, ਜਿਸ ਨਾਲ ਵੱਡਾ ਜਾਨੀ ਨੁਕਸਾਨ ਹੋ ਸਕਦਾ ਹੈ। ਪ੍ਰਸ਼ਾਸਨ ਤੁਰੰਤ ਹਰਕਤ ‘ਚ ਆ ਗਿਆ ਹੈ, ਬਚਾਅ ਟੀਮਾਂ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਈਆਂ ਹਨ। ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਜ਼ਰੂਰੀ ਬਚਾਅ ਅਤੇ ਡਾਕਟਰੀ ਪ੍ਰਬੰਧਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

Read More: Himachal Pradesh: ਹੜ੍ਹ ਤੋਂ ਬਾਅਦ ਲਾਹੌਲ ਦਾ ਕਰਪਟ ਪਿੰਡ ਖਾਲੀ ਕਰਵਾਇਆ

Scroll to Top