Site icon TheUnmute.com

ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਅੱਜ ਬੱਦਲਵਾਈ ਤੇ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ

ਮੌਸਮ

ਚੰਡੀਗੜ੍ਹ 10 ਅਗਸਤ 2022: ਪੰਜਾਬ ‘ਚ ਬਾਰਿਸ਼ ਤੋਂ ਬਾਅਦ ਇਕ ਵਾਰ ਫਿਰ ਗਰਮੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ | ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਬੁੱਧਵਾਰ ਨੂੰ ਵੀ ਪੰਜਾਬ (Punjab) ਦੇ ਵੱਖ-ਵੱਖ ਹਿੱਸਿਆਂ ਵਿੱਚ ਬੱਦਲਵਾਈ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਇਸਦੇ ਨਾਲ ਹੀ ਮੌਸਮ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਪੈ ਸਕਦੀ ਹੈ | ਜਦੋਂ ਕਿ 12 ਅਤੇ 13 ਅਗਸਤ ਨੂੰ ਮੌਸਮ ਫਿਰ ਤੋਂ ਸਾਫ਼ ਰਹਿਣ ਦੀ ਸੰਭਾਵਨਾ ਹੈ । ਹਾਲਾਂਕਿ ਬਾਰਿਸ਼ ਲਈ ਮੌਸਮ ਵਿਭਾਗ ਨੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਬੀਤੇ ਦਿਨ ਮੰਗਲਵਾਰ ਨੂੰ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਜਿਵੇਂ ਕਿ ਅੰਮ੍ਰਿਤਸਰ ਅਤੇ ਲੁਧਿਆਣਾ, ਮੋਗਾ, ਪਠਾਨਕੋਟ, ਜਲੰਧਰ ਵਿੱਚ ਵੀ ਮੀਂਹ ਪਿਆ।

Exit mobile version