ਚੰਡੀਗੜ੍ਹ, 02 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਟਿਆਲਾ (Patiala) ਪਹੁੰਚੇ ਚੁੱਕੇ ਹਨ । ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਵੀ ਮੌਜੂਦ ਹਨ। ਉਨ੍ਹਾਂ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਵਿਸ਼ੇਸ਼ ਯੂਨਿਟ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਹ ਅੰਦਰ ਗਏ ਅਤੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ।
ਇਸ ਤੋਂ ਬਾਅਦ ਉਹ ਪਟਿਆਲਾ-ਸੰਗਰੂਰ ਰੋਡ ‘ਤੇ ਸਥਿਤ ਨਿਊ ਪੋਲੋ ਗਰਾਊਂਡ (ਏਵੀਏਸ਼ਨ ਕਲੱਬ) ਗਏ, ਜਿੱਥੇ ਉਨ੍ਹਾਂ ਨੇ ਸਿਹਤਮੰਦ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ 550 ਕਰੋੜ ਰੁਪਏ ਨਾਲ ਹਸਪਤਾਲਾਂ ਦੀ ਹਾਲਤ ਸੁਧਰੇਗੀ। ਮੁੱਖ ਮੰਤਰੀ ਨੇ ਕਿਹਾ ਕਿ 550 ਕਰੋੜ ਰੁਪਏ ਦੀ ਲਾਗਤ ਨਾਲ 19 ਜ਼ਿਲ੍ਹਾ ਹਸਪਤਾਲਾਂ ਤੇ 6 ਸਬ-ਡਿਵੀਜ਼ਨ ਹਸਪਤਾਲ ਤੇ ਕਮਿਊਨਟੀ ਸੈਂਟਰਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ |
ਪਟਿਆਲੇ (Patiala) ਆਉਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਅਤੇ ਕਿਹਾ, ”ਅੱਜ ਗਾਂਧੀ ਜਯੰਤੀ ਦੇ ਮੌਕੇ ‘ਤੇ ਪੰਜਾਬ ‘ਚ ਸਿਹਤ ਕ੍ਰਾਂਤੀ ਸ਼ੁਰੂ ਹੋਣ ਜਾ ਰਹੀ ਹੈ। ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓ.ਟੀ., ਆਈ.ਸੀ.ਯੂ ਆਦਿ ਸਾਰੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇਗਾ। ਅੱਜ ਪੰਜਾਬ ਦੇ ਮੁੱਖ ਮੰਤਰੀ ਦੇ ਨਾਲ ਇਸ ਵਿੱਚ ਹਿੱਸਾ ਲੈਣਾ ਮਾਣ ਵਾਲੀ ਗੱਲ ਹੋਵੇਗੀ।