Site icon TheUnmute.com

ਭਗਵੰਤ ਮਾਨ ਦੇ ਵਿਆਹ ‘ਚ ਸ਼ਾਮਲ ਹੋਣ ਲਈ CM ਹਾਊਸ ਪਹੁੰਚੇ ਅਰਵਿੰਦ ਕੇਜਰੀਵਾਲ

Arvind Kejriwal

ਚੰਡੀਗੜ੍ਹ 07 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਵਿਆਹ ਦੀਆਂ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਹਨ | ਇਸ ਦੌਰਾਨ ਅਰਵਿੰਦ ਕੇਜਰੀਵਾਲ ਵਿਆਹ ‘ਚ ਸ਼ਾਮਲ ਹੋਣ ਲਈ ਸੀਐੱਮ ਹਾਊਸ ਪਹੁੰਚ ਚੁੱਕੇ ਹਨ | ਅਰਵਿੰਦ ਕੇਜਰੀਵਾਲ ਮੋਹਾਲੀ ਹਵਾਈ ਅੱਡੇ ਪਹੁੰਚੇ । ਇੱਥੇ ਪਹੁੰਚਣ ਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਲੋਕ ਸੰਪਰਕ ਮੰਤਰੀ ਅਮਨ ਅਰੋੜਾ,ਵਿਧਾਇਕ ਕੁਲਵੰਤ ਸਿੰਘ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸਦੇ ਨਾਲ ਹੀ ਭਗਵੰਤ ਮਾਨ ਅਤੇ ਗੁਰਪੀਤ ਕੌਰ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਵਾਲੇ ਹਨ |

ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਤੇ ਹੀ ਅਨੰਦਕਾਰਜ ਹੋਣਗੇ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਤੇ ਲਿਆਂਦੇ ਗਏ ਹਨ | ਅਰਵਿੰਦ ਕੇਜਰੀਵਾਲ ਪਿਤਾ ਵਜੋਂ ਰਸਮਾਂ ਨਿਭਾਉਣਗੇ | ਇਸ ਮੌਕੇ ਦੋਵਾਂ ਪਰਿਵਾਰ ਦੇ 20-20 ਮੈਂਬਰ ਹੀ ਸ਼ਾਮਲ ਹੋਣਗੇ |

Exit mobile version