ਚੰਡੀਗੜ੍ਹ, 07 ਮਈ 2024: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਅੱਜ (ਸ਼ੁੱਕਰਵਾਰ) ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ । ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 1 ਜੂਨ ਤੱਕ ਰਾਹਤ ਦਿੱਤੀ ਹੈ। ਇਸ ਤੋਂ ਬਾਅਦ ਕੇਜਰੀਵਾਲ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ। ਲੋਕ ਸਭਾ ਚੋਣਾਂ ਦੌਰਾਨ ਅਰਵਿੰਦ ਕੇਜਰੀਵਾਲ ਦਾ ਜੇਲ੍ਹ ਤੋਂ ਬਾਹਰ ਆਉਣਾ ਪਾਰਟੀ ਲਈ ਵੱਡੀ ਰਾਹਤ ਵਾਲੀ ਖ਼ਬਰ ਹੈ।
ਤਿਹਾੜ ਤੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ (Arvind Kejriwal) ਸ਼ਨੀਵਾਰ ਸਵੇਰੇ 11 ਵਜੇ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਜਾਣਗੇ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਕੇਜਰੀਵਾਲ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ 1 ਵਜੇ ਪ੍ਰੈਸ ਕਾਨਫਰੰਸ ਕਰਨੀ ਹੈ। ਅਰਵਿੰਦ ਕੇਜਰੀਵਾਲ ਅੰਤਰਿਮ ਜ਼ਮਾਨਤ ‘ਤੇ ਤਿਹਾੜ ਜੇਲ ਤੋਂ ਬਾਹਰ ਆ ਗਏ ਹਨ। ਉਨ੍ਹਾਂ ਦੇ ਸਵਾਗਤ ਲਈ ਤਿਹਾੜ ਦੇ ਬਾਹਰ ਵੱਡੀ ਗਿਣਤੀ ‘ਚ ‘ਆਪ’ ਵਰਕਰ ਮੌਜੂਦ ਸਨ।