ਚੰਡੀਗੜ੍ਹ, 30 ਮਈ 2024: ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਵਿੱਚ ਇੰਡੀਆ ਗਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ (Manish Tiwari) ਲਈ ਚੋਣ ਪ੍ਰਚਾਰ ਕਰਦੇ ਹੋਏ ਲੋਕਾਂ ਨੂੰ ਉਨ੍ਹਾਂ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।
ਰੋਡ ਸ਼ੋਅ ਦੌਰਾਨ ਕੇਜਰੀਵਾਲ ਨੇ ਕੇਂਦਰ ਸਰਕਾਰ ‘ਤੇ ਵੀ ਦੋਸ਼ ਲਾਇਆ ਕਿ ਉਹ ਜੇਲ੍ਹ ‘ਚ ਰਹਿੰਦਿਆਂ ਉਨ੍ਹਾਂ ਦੀਆਂ ਦਵਾਈਆਂ ਰੋਕੀਆਂ ਗਈਆਂ। ਚੰਡੀਗੜ੍ਹ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਗਠਜੋੜ ਨਾਲ ਲੋਕ ਸਭਾ ਚੋਣਾਂ ਲੜ ਰਹੀਆਂ ਹਨ। ਇਸ ਮੌਕੇ ਕੇਜਰੀਵਾਲ ਨੇ ਤਿਵਾੜੀ (Manish Tiwari) ਨੂੰ ਇੱਕ ਚੰਗਾ ਦੋਸਤ ਦੱਸਿਆ ਜੋ ਰੋਡ ਸ਼ੋਅ ਵਿੱਚ ਉਨ੍ਹਾਂ ਨਾਲ ਗੱਡੀ ਵਿੱਚ ਸਵਾਰ ਸੀ।