Site icon TheUnmute.com

CM ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਦੱਸਿਆ ਲੋਕਤੰਤਰ ਦੀ ਜਿੱਤ, ਕਿਹਾ-ਵਿਕਾਸ ਕਾਰਜਾਂ ‘ਚ ਆਵੇਗੀ ਤੇਜ਼ੀ

Arvind Kejriwal

ਚੰਡੀਗੜ੍ਹ, 11 ਮਈ 2023: ਸੁਪਰੀਮ ਕੋਰਟ ਨੇ ਆਖਰਕਾਰ ਦਿੱਲੀ ਸਰਕਾਰ ਨੂੰ ਪ੍ਰਸ਼ਾਸਨਿਕ ਸੇਵਾਵਾਂ ਨੂੰ ਕੰਟਰੋਲ ਕਰਨ ਦਾ ਅਧਿਕਾਰ ਦੇ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਕੇਂਦਰ ਅਤੇ ਦਿੱਲੀ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਲੈ ਕੇ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਇਸ ਦੇ ਨਾਲ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal)  ਨੇ ਵੀ ਇਸ ਫੈਸਲੇ ਨੂੰ ਲੋਕਤੰਤਰ ਦੀ ਜਿੱਤ ਕਰਾਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਅਦਾਲਤ ਦੇ ਫੈਸਲੇ ਤੋਂ ਬਾਅਦ ਕੇਜਰੀਵਾਲ ਕਈ ਮਹੀਨਿਆਂ ਵਿੱਚ ਪਹਿਲੀ ਵਾਰ ਦਿੱਲੀ ਸਕੱਤਰੇਤ ਦਾ ਦੌਰਾ ਕਰਨਗੇ ਅਤੇ ਆਪਣੀ ਕੈਬਨਿਟ ਨਾਲ ਮੀਟਿੰਗ ਕਰਨਗੇ।

ਅਦਾਲਤ ਨੇ ਵੀਰਵਾਰ ਨੂੰ ਫੈਸਲਾ ਸੁਣਾਇਆ ਕਿ ਦਿੱਲੀ ਸਰਕਾਰ ਕੋਲ ਕੰਮ ਕਰਨ ਲਈ ਵਿਧਾਨਕ ਅਤੇ ਕਾਰਜਕਾਰੀ ਸ਼ਕਤੀਆਂ ਹਨ। ਆਮ ਆਦਮੀ ਪਾਰਟੀ ਨੇ ਟਵੀਟ ਕਰਕੇ ਫੈਸਲੇ ਦਾ ਸਵਾਗਤ ਕੀਤਾ ਹੈ। ਟਵੀਟ ‘ਚ ਲਿਖਿਆ ਕਿ ਚੁਣੀ ਹੋਈ ਸਰਕਾਰ ਕੋਲ ਅਫਸਰਾਂ ਦੀ ਬਦਲੀ-ਪੋਸਟਿੰਗ ਦਾ ਅਧਿਕਾਰ ਹੋਵੇਗਾ। ਅਧਿਕਾਰੀ ਚੁਣੀ ਹੋਈ ਸਰਕਾਰ ਰਾਹੀਂ ਹੀ ਕੰਮ ਕਰਨਗੇ।

ਜਦਕਿ ‘ਆਪ’ ਪਾਰਟੀ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਦੇ ਕੰਮ ਨੂੰ ਰੋਕਣ ਲਈ ਉਪ ਰਾਜਪਾਲ ਨੂੰ ਅਧਿਕਾਰੀਆਂ ‘ਤੇ ਕੋਈ ਅਧਿਕਾਰ ਨਹੀਂ ਹੋਵੇਗਾ। ਦੂਜੇ ਪਾਸੇ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨਾਲ ਇਨਸਾਫ਼ ਕਰਨ ਲਈ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਕਾਸ ਦੀ ਰਫ਼ਤਾਰ ਕਈ ਗੁਣਾ ਵਧ ਜਾਵੇਗੀ।

Exit mobile version