ਚੰਡੀਗੜ੍ਹ, 30 ਮਈ 2024: ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੇ ਮੁਲਜ਼ਮ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੇ ਜ਼ਮਾਨਤ ਲਈ ਰਾਊਸ ਐਵੇਨਿਊ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ‘ਤੇ ਰਾਊਸ ਐਵੇਨਿਊ ਕੋਰਟ ‘ਚ ਦੁਪਹਿਰ 2 ਵਜੇ ਸੁਣਵਾਈ ਹੋਵੇਗੀ।
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਕਥਿਤ ਆਬਕਾਰੀ ਨੀਤੀ ‘ਘਪਲੇ’ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਹਿਰਾਸਤ ‘ਚ ਸੀ। ਸੁਪਰੀਮ ਕੋਰਟ ਨੇ 10 ਮਈ ਨੂੰ ਲੋਕ ਸਭਾ ਚੋਣ ਪ੍ਰਚਾਰ ਲਈ ਮੁੱਖ ਮੰਤਰੀ ਕੇਜਰੀਵਾਲ ਨੂੰ 21 ਦਿਨਾਂ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ।
ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਦੀ ਮਿਆਦ 1 ਜੂਨ ਨੂੰ ਖਤਮ ਹੋ ਰਹੀ ਹੈ। ਇਸ ਤੋਂ ਬਾਅਦ ਉਸ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਹੈ।
ਬੀਤੇ ਦਿਨ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦੀ ਮਿਆਦ ਵਧਾਉਣ ਲਈ ਤੁਰੰਤ ਸੁਣਵਾਈ ਦੀ ਅਪੀਲ ਨੂੰ ਰੱਦ ਕਰ ਦਿੱਤਾ ਸੀ।