Site icon TheUnmute.com

CM ਅਰਵਿੰਦ ਕੇਜਰੀਵਾਲ ਵੱਲੋਂ ਆਪਣੀ ਗ੍ਰਿਫਤਾਰੀ ਖ਼ਿਲਾਫ਼ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ਦਾਇਰ

CM Arvind Kejriwal

ਚੰਡੀਗੜ੍ਹ 23 ਮਾਰਚ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਹੇਠਲੀ ਅਦਾਲਤ ਦੇ 22 ਮਾਰਚ ਦੇ ਹੁਕਮਾਂ ਖ਼ਿਲਾਫ਼ ਦਿੱਲੀ ਹਾਈ ਕੋਰਟ ਪੁੱਜੇ ਹਨ। ਉਸ ਨੇ ਈਡੀ ਰਿਮਾਂਡ ਖ਼ਿਲਾਫ਼ ਪੀਐਮਐਲਏ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਉਸ ਦੀ ਕਾਨੂੰਨੀ ਟੀਮ ਨੇ ਕਿਹਾ ਕਿ ਗ੍ਰਿਫਤਾਰੀ ਅਤੇ ਰਿਮਾਂਡ ਦੋਵਾਂ ਲਈ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਇਹ ਗੈਰ-ਕਾਨੂੰਨੀ ਹੈ ਅਤੇ ਤੁਰੰਤ ਹਿਰਾਸਤ ਤੋਂ ਰਿਹਾਅ ਕੀਤਾ ਜਾਵੇ। ਕਾਨੂੰਨੀ ਟੀਮ ਨੇ ਇਸ ਮਾਮਲੇ ‘ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਹੈ।

ਜਿਕਰਯੋਗ ਹੈ ਕਿ ਅਦਾਲਤ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਕਥਿਤ ਸ਼ਰਾਬ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 28 ਮਾਰਚ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਭੇਜ ਦਿੱਤਾ । ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਅਤੇ ਵਰਕਰ ਸੜਕਾਂ ‘ਤੇ ਉਤਰ ਆਏ ਹਨ।

Exit mobile version