CM Arvind Kejriwal

CM ਅਰਵਿੰਦ ਕੇਜਰੀਵਾਲ ਵੱਲੋਂ ਅੱਜ ਸੁਪਰੀਮ ਕੋਰਟ ‘ਚ ਆਪਣਾ ਜਵਾਬ ਦਾਖ਼ਲ, ਇੱਕ ਡਾਇਰੀ ਦਾ ਕੀਤਾ ਜ਼ਿਕਰ

ਚੰਡੀਗੜ੍ਹ, 27 ਅਪ੍ਰੈਲ 2024: ਦਿੱਲੀ ਸ਼ਰਾਬ ਨੀਤੀ ‘ਚ ਕਥਿਤ ਘਪਲੇ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਫਸੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੇ ਅੱਜ ਸੁਪਰੀਮ ਕੋਰਟ ਵਿੱਚ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ। ਉਨ੍ਹਾਂ ਨੇ ਈਡੀ ਦੇ ਦੋਸ਼ਾਂ ‘ਤੇ ਆਪਣਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਈਡੀ ਦੇ ਚਾਰੇ ਗਵਾਹ ਭਾਜਪਾ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਹਵਾਲਾ ਏਜੰਟ ਤੋਂ ਗੁਜਰਾਤੀ ਵਿੱਚ ਲਿਖੀ ਇੱਕ ਡਾਇਰੀ ਮਿਲੀ ਹੈ, ਜਿਸ ਨੂੰ ਭਾਜਪਾ ਨੇ ਆਪਣੇ ਸਬੂਤ ਵਜੋਂ ਪੇਸ਼ ਕੀਤਾ ਹੈ।

ਮਿਲੀ ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ ਨੇ ਚਾਰ ਜਣਿਆ ਦਾ ਜ਼ਿਕਰ ਕੀਤਾ ਹੈ, ਜਿਸ ‘ਚ ਭਾਜਪਾ ਸਮਰਥਕ ਲੋਕ ਸਭਾ ਉਮੀਦਵਾਰ ਮਗੁੰਤਾ ਸ੍ਰੀਨਿਵਾਸਨ ਰੈਡੀ, ਸ਼ਰਦ ਰੈਡੀ, ਭਾਜਪਾ ਗੋਆ ਦੇ ਸੀਨੀਅਰ ਆਗੂ ਅਤੇ ਪ੍ਰਮੋਦ ਸਾਵੰਤ ਦੇ ਨਜ਼ਦੀਕੀ ਸੱਤਿਆ ਵਿਜੇ ਅਤੇ ਗੋਆ ਦੇ ਮੁੱਖ ਮੰਤਰੀ ਅਤੇ ਮੁੱਖ ਮੰਤਰੀ ਦੇ ਪ੍ਰਚਾਰ ਪ੍ਰਬੰਧਕ ਦੇ ਨਜ਼ਦੀਕੀ ਵਿਅਕਤੀ ਦਾ ਬਿਆਨ ਸ਼ਾਮਲ ਹਨ |

ਸੀਐਮ ਕੇਜਰੀਵਾਲ (CM Arvind Kejriwal) ਨੇ ਕਿਹਾ ਕਿ ਮੈਨੂੰ ਇਨ੍ਹਾਂ ਸਾਰਿਆਂ ਦੇ ਬਿਆਨਾਂ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਈਡੀ ਨੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਆਪਣਾ ਜਵਾਬ ਦਾਇਰ ਕੀਤਾ ਸੀ। ਹੁਣ ਕੇਜਰੀਵਾਲ ਨੇ ਵੀ ਇਸ ਮਾਮਲੇ ਵਿੱਚ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕੀਤਾ ਹੈ । ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੀ ਗ੍ਰਿਫਤਾਰੀ ਅਤੇ ਨਿਆਂਇਕ ਹਿਰਾਸਤ ਨੂੰ ਚੁਣੌਤੀ ਦਿੱਤੀ ਸੀ।

ਸੁਪਰੀਮ ਕੋਰਟ ਨੇ ਜਾਂਚ ਏਜੰਸੀ ਨੂੰ 24 ਅਪ੍ਰੈਲ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ। ਜਦੋਂ ਕਿ ਸੀਐਮ ਕੇਜਰੀਵਾਲ ਨੇ 27 ਅਪ੍ਰੈਲ ਤੱਕ ਜਵਾਬੀ ਹਲਫਨਾਮਾ ਦਾਇਰ ਕਰਨ ਲਈ ਕਿਹਾ ਸੀ। ਈਡੀ ਦੇ ਹਲਫ਼ਨਾਮੇ ਵਿੱਚ ਕਿਹਾ ਗਿਆ ਸੀ ਕਿ ਕੇਜਰੀਵਾਲ ਦੀ ਪਟੀਸ਼ਨ ਦਾ ਕੋਈ ਦਮ ਨਹੀਂ ਹੈ। ਜਾਂਚ ਵਿਚ ਸਹਿਯੋਗ ਨਾ ਦੇਣ ਕਾਰਨ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਜ਼ਰੂਰੀ ਸੀ।

Scroll to Top