ਚੰਡੀਗੜ੍ਹ 5 ਮਈ 2024: ਰਾਉਸ ਐਵੇਨਿਊ ਅਦਾਲਤ ਨੇ ਕਥਿਤ ਦਿੱਲੀ ਸ਼ਰਾਬ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ (CM Arvind Kejriwal) ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ। ਉਨ੍ਹਾਂ ਨੂੰ 19 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਾ ਹੋਵੇਗਾ।
ਅੱਜ ਕੇਜਰੀਵਾਲ (CM Arvind Kejriwal) ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੂਜੇ ਪਾਸੇ ਰਾਉਸ ਐਵੇਨਿਊ ਕੋਰਟ ਨੇ ਸੀਐਮ ਕੇਜਰੀਵਾਲ ਦੀ ਸੱਤ ਦਿਨਾਂ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਕੇਜਰੀਵਾਲ ਨੇ ਮੈਡੀਕਲ ਕਾਰਨਾਂ ਦਾ ਹਵਾਲਾ ਦਿੰਦੇ ਹੋਏ 7 ਦਿਨਾਂ ਦੀ ਜ਼ਮਾਨਤ ਮੰਗੀ ਸੀ। ਇਸ ਦੌਰਾਨ ਅਦਾਲਤ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਮੈਡੀਕਲ ਟੈਸਟ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।